ਜੈਪੁਰ (ਪੀ.ਟੀ.ਆਈ.) : ਰਾਜਸਥਾਨ ਦੇ ਟੋਂਕ ਜ਼ਿਲ੍ਹੇ 'ਚ ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਕਥਿਤ ਤੌਰ 'ਤੇ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਦਾਤਵਾਸ ਸਬ ਤਹਿਸੀਲ ਦਫ਼ਤਰ ਦੇ ਬਾਹਰ ਸਥਾਪਿਤ ਮੂਰਤੀ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲੋਕ ਬੀਆਰ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਦੇਣ ਲਈ ਉੱਥੇ ਇਕੱਠੇ ਹੋਏ ਸਨ। ਮੁਕਾਮੀ ਲੋਕਾਂ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਪੁਲਸ ਹਰਕਤ ਵਿੱਚ ਆਈ ਅਤੇ ਲਕਸ਼ਮਣ ਰੈਗਰ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਨੇ ਐਤਵਾਰ ਰਾਤ ਨੂੰ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦੀਆਂ ਰਸਮਾਂ 'ਚ ਪੈ ਗਈਆਂ ਚੀਕਾਂ ! ਸਾਰਾ ਟੱਬਰ ਬਣ ਗਿਆ ਮਧੂ-ਮੱਖੀਆਂ ਦਾ ਸ਼ਿਕਾਰ
NEXT STORY