ਨਵੀਂ ਦਿੱਲੀ (ਭਾਸ਼ਾ)- 400 ਰੁਪਏ ਲਈ ਆਪਣੇ ਦੋਸਤ ਦਾ ਕਤਲ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਨਸ਼ਾ ਮੁਕਤੀ ਕੇਂਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਛਾਣ ਅੰਕਿਤ ਵਜੋਂ ਹੋਈ ਹੈ। ਸੋਮਵਾਰ ਨੂੰ ਦਿੱਲੀ ਪੁਲਸ ਨੂੰ ਸੂਚਨਾ ਮਿਲੀ ਕਿ ਆਨੰਦ ਵਿਹਾਰ ਬੱਸ ਸਟੈਂਡ ਦੇ ਪਿੱਛੇ ਇਕ ਵਿਅਕਤੀ ਬੇਹੋਸ਼ ਪਿਆ ਹੈ। ਉਨ੍ਹਾਂ ਦੱਸਿਆ ਕਿ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਗਈ, ਜਿੱਥੇ ਪਹੁੰਚਣ 'ਤੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਸ਼ਿਕਾਇਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਅੰਕਿਤ ਅਤੇ ਮ੍ਰਿਤਕ ਨਿਰਾਲਾ ਦੋਵੇਂ ਆਨੰਦ ਵਿਹਾਰ 'ਚ ਮਜ਼ਦੂਰ ਸਨ। ਖਾਣ-ਪੀਣ ਤੋਂ ਬਾਅਦ ਅੰਕਿਤ ਨੇ ਨਿਰਾਲਾ ਤੋਂ ਸ਼ਰਾਬ ਖਰੀਦਣ ਲਈ 400 ਰੁਪਏ ਮੰਗੇ ਪਰ ਨਿਰਾਲਾ ਨੇ ਮਨ੍ਹਾ ਕਰ ਦਿੱਤਾ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ,''ਉਨ੍ਹਾਂ ਵਿਚਾਲੇ ਕਹਾਸੁਣੀ ਹੋਈ ਅਤੇ ਗੁੱਸੇ 'ਚ ਅੰਕਿਤ ਨੇ ਨਿਰਾਲਾ ਦੇ ਸਿਰ 'ਤੇ ਇੱਟ ਨਾਲ ਵਾਰ ਕੀਤਾ ਅਤੇ ਉਸ ਦੀ ਜੇਬ 'ਚੋਂ 400 ਰੁਪਏ ਕੱਢ ਲਏ।'' ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਕਿਤ ਨੂੰ ਖ਼ੁਦ ਨੂੰ ਨਸ਼ਾ ਮੁਕਤੀ ਕੇਂਦਰ 'ਚ ਭਰਤੀ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਨੇੜੇ-ਤੇੜੇ ਦੇ ਇਲਾਕਿਆਂ ਤੋਂ 150 ਤੋਂ ਵੱਧ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇਖੀ ਅਤੇ ਅਪਰਾਧ ਤੋਂ ਬਾਅਦ ਅੰਕਿਤ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਸ ਨੂੰ ਨਸ਼ਾ ਮੁਕਤੀ ਕੇਂਦਰ ਤੋਂ ਗ੍ਰਿਫ਼ਤਾਰ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਡਾਣਾਂ 'ਚ ਬੰਬ ਦੀਆਂ ਜਾਅਲੀ ਧਮਕੀਆਂ ਦੇਣ ਦੇ ਮਾਮਲੇ 'ਚ ਦਿੱਲੀ ਪੁਲਸ ਨੇ ਦਰਜ ਕੀਤੀ FIR
NEXT STORY