ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦਾ ਇੱਕ 32 ਸਾਲਾ ਵਿਅਕਤੀ, ਜੋ ਉਤਰਾਖੰਡ ਦੇ ਮਾਂ ਪੂਰਨਾਗਿਰੀ ਮੰਦਿਰ ਦੇ ਦਰਸ਼ਨ ਕਰਕੇ ਬੱਸ ਦੀ ਛੱਤ 'ਤੇ ਸਵਾਰ ਹੋ ਕੇ ਵਾਪਸ ਆ ਰਿਹਾ ਸੀ, ਦੀ ਪੀਲੀਭੀਤ ਵਿੱਚ ਦਰੱਖਤ ਦੀ ਟਾਹਣੀ ਨਾਲ ਟਕਰਾਉਣ ਕਾਰਨ ਮੌਤ ਹੋ ਗਈ।
ਇੱਕ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਹਾਦਸਾ ਐਤਵਾਰ ਰਾਤ ਨੂੰ ਵਾਪਰਿਆ। ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਦੋ ਹੋਰ ਸ਼ਰਧਾਲੂ ਜ਼ਖ਼ਮੀ ਹੋਏ ਸਨ, ਜਿਨ੍ਹਾਂ ਦਾ ਇਲਾਜ ਪੀਲੀਭੀਤ ਦੇ ਜ਼ਿਲ੍ਹਾ ਹਸਪਤਾਲ ਵਿੱਚ ਚੱਲ ਰਿਹਾ ਹੈ। ਕੋਤਵਾਲ ਰਾਜੀਵ ਕੁਮਾਰ ਸਿੰਘ ਨੇ ਮੰਗਲਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ, ਪੁਲਸ ਟੀਮ ਮੌਕੇ 'ਤੇ ਪੁੱਜੀ ਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਟਾਕਿਆਂ ਦੀ ਫ਼ੈਕਟਰੀ 'ਚ ਹੋ ਗਿਆ ਜ਼ਬਰਦਸਤ ਧਮਾਕਾ, 17 ਲੋਕਾਂ ਦੀ ਸੜ ਕੇ ਹੋਈ ਦਰਦਨਾਕ ਮੌਤ
ਪੁਲਸ ਦੇ ਅਨੁਸਾਰ ਬੁਲੰਦਸ਼ਹਿਰ ਜ਼ਿਲ੍ਹੇ ਦੇ ਰਾਮਘਾਟ ਪੁਲਸ ਸਟੇਸ਼ਨ ਅਧੀਨ ਆਉਂਦੇ ਜਰਗਾਓਂ ਨਾਮਕ ਪਿੰਡ ਤੋਂ ਲਗਭਗ 60 ਸ਼ਰਧਾਲੂਆਂ ਦਾ ਇੱਕ ਸਮੂਹ ਸ਼ਨੀਵਾਰ (29 ਮਾਰਚ) ਨੂੰ ਮਾਂ ਪੂਰਨਾਗਿਰੀ ਮੰਦਰ ਦੇ ਦਰਸ਼ਨ ਕਰਨ ਲਈ ਬੱਸ ਰਾਹੀਂ ਟਨਕਪੁਰ ਲਈ ਰਵਾਨਾ ਹੋਇਆ। ਦਰਸ਼ਨ ਅਤੇ ਪੂਜਾ ਤੋਂ ਬਾਅਦ ਸ਼ਰਧਾਲੂਆਂ ਦੀ ਬੱਸ ਐਤਵਾਰ ਰਾਤ ਨੂੰ ਲਗਭਗ 8 ਵਜੇ ਟਨਕਪੁਰ ਤੋਂ ਬੁਲੰਦਸ਼ਹਿਰ ਲਈ ਰਵਾਨਾ ਹੋਈ।
ਇਸ ਦੌਰਾਨ ਰਾਤ ਦੇ ਕਰੀਬ 12 ਵਜੇ, ਪੀਲੀਭੀਤ-ਟਨਕਪੁਰ ਹਾਈਵੇਅ 'ਤੇ ਬੱਸ ਦੀ ਛੱਤ 'ਤੇ ਬੈਠੇ ਪੰਜ ਸ਼ਰਧਾਲੂ ਇੱਕ ਦਰੱਖਤ ਦੀ ਟਾਹਣੀ ਨਾਲ ਟਕਰਾਉਣ ਕਾਰਨ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਬੱਸ ਡਰਾਈਵਰ ਹਾਦਸੇ ਤੋਂ ਤੁਰੰਤ ਬਾਅਦ ਬੱਸ ਨੂੰ ਜ਼ਿਲ੍ਹਾ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਜਰਗਾਓਂ ਪਿੰਡ ਦੇ ਰਹਿਣ ਵਾਲੇ ਸੁਧੀਰ ਕੁਮਾਰ (32) ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਨੇ ਦੱਸਿਆ ਕਿ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਰਾਜਵੀਰ (45) ਨੂੰ ਪੀਲੀਭੀਤ ਜ਼ਿਲ੍ਹਾ ਹਸਪਤਾਲ ਤੋਂ ਬਰੇਲੀ ਰੈਫਰ ਕਰ ਦਿੱਤਾ ਗਿਆ। ਰਵੀ (38) ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਪਹਿਲਾਂ ਭੂਚਾਲ, ਹੁਣ ਜਵਾਲਾਮੁਖੀ ! ਸੜਕਾਂ 'ਤੇ ਖਿੱਲਰਿਆ ਲਾਵਾ, ਖ਼ਾਲੀ ਕਰਵਾਏ ਗਏ ਘਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗ ਲਏ 56 ਲੱਖ ਰੁਪਏ, ਤੁਸੀਂ ਵੀ ਬਚੋ ਅਜਿਹੇ ਜਾਅਲਸਾਜ਼ਾਂ ਤੋਂ...
NEXT STORY