ਪੁਣੇ — ਮਹਾਰਾਸ਼ਟਰ ਦੇ ਪੁਣੇ ਦੇ ਹਡਪਸਰ ਇਲਾਕੇ 'ਚ ਅਜਨਬੀਆਂ ਨਾਲ ਆਪਣਾ ਮੋਬਾਈਲ 'ਹੌਟਸਪੌਟ ਕੁਨੈਕਸ਼ਨ' ਸਾਂਝਾ ਕਰਨ ਤੋਂ ਇਨਕਾਰ ਕਰਨ 'ਤੇ ਇਕ 47 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਇੱਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਵਾਪਰੀ ਇਸ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿੰਨ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ ਲੋਨ ਏਜੰਟ ਵਾਸੂਦੇਵ ਰਾਮਚੰਦਰ ਕੁਲਕਰਨੀ ਵਜੋਂ ਹੋਈ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨਾਂ ਦਾ ਇੱਕ ਸਮੂਹ ਕੁਲਕਰਨੀ ਕੋਲ ਆਇਆ ਅਤੇ ਉਸਨੂੰ ਆਪਣਾ ਮੋਬਾਈਲ ਹੌਟਸਪੌਟ ਕੁਨੈਕਸ਼ਨ ਸਾਂਝਾ ਕਰਨ ਲਈ ਕਿਹਾ। ਉਸਨੇ ਅਜਨਬੀਆਂ ਨਾਲ ਕੁਨੈਕਸ਼ਨ ਸਾਂਝਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ ਅਤੇ ਕੁਲਕਰਨੀ ਨੇ ਕਥਿਤ ਤੌਰ 'ਤੇ ਸ਼ੱਕੀ ਵਿਅਕਤੀਆਂ ਵਿੱਚੋਂ ਇੱਕ ਨੂੰ ਥੱਪੜ ਮਾਰ ਦਿੱਤਾ।
ਅਧਿਕਾਰੀ ਨੇ ਕਿਹਾ, “ਦੋਸ਼ੀਆਂ ਨੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਕੁਲਕਰਨੀ ‘ਤੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਘਟਨਾ ਦੇ ਸਬੰਧ ਵਿੱਚ ਮਯੂਰ ਭੋਸਲੇ (19) ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿੰਨ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 14 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
NEXT STORY