ਠਾਣੇ (ਏਜੰਸੀ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ’ਚ 500 ਰੁਪਏ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ 32 ਸਾਲਾ ਇਕ ਨੌਜਵਾਨ ਨੇ ਆਪਣੇ ਛੋਟੇ ਭਰਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਕਲਿਆਣ ਵਿਚ ਇਹ ਘਟਨਾ ਵਾਪਰਨ ਮਗਰੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: ਇਹ ਕੰਪਨੀ ਕਰਮਚਾਰੀਆਂ ਨੂੰ ਖੁਆ ਰਹੀ ਅੱਗ ਦਾ ਗੋਲਾ, ਜਾਣੋ ਵਾਜ੍ਹਾ
ਬਾਜਾਰਪੇਠ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਲੀਮ ਸ਼ਮੀਰ ਖਾਨ (32) ਨੇ ਆਪਣੇ ਛੋਟੇ ਭਰਾ ਨਸੀਮ ਖਾਨ (27) ਦੀ ਜੇਬ ’ਚੋਂ ਉਸ ਤੋਂ ਪੁੱਛੇ ਬਿਨਾਂ ਹੀ 500 ਰੁਪਏ ਕੱਢ ਲਏ ਸਨ। ਜਦੋਂ ਨਸੀਮ ਨੇ ਉਸ ਨੂੰ ਇਸ ਬਾਰੇ ਪੁੱਛਿਆ ਤਾਂ ਦੋਵਾਂ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਸ਼ਮੀਰ ਨੇ ਚਾਕੂ ਮਾਰ ਕੇ ਆਪਣੇ ਛੋਟੇ ਭਰਾ ਦਾ ਕਤਲ ਕਰ ਦਿੱਤਾ। ਜਦੋਂ ਸ਼ਮੀਰ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਉਸ ਵੇਲੇ ਉਹ ਨਸ਼ੇ ’ਚ ਸੀ। ਉਨ੍ਹਾਂ ਦੀ ਮਾਂ ਨੇ ਇਸ ਘਟਨਾ ਬਾਰੇ ਪੁਲਸ ਨੂੰ ਸੂਚਨਾ ਦਿੱਤੀ। ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: ਜਹਾਜ਼ 'ਚ ਲੜ ਪਿਆ ਪ੍ਰੇਮੀ ਜੋੜਾ, ਗੁੱਸੇ 'ਚ ਆਏ Boyfriend ਨੇ ਚੁੱਕਿਆ ਇਹ ਕਦਮ, ਮਚ ਗਈ ਹਫੜਾ-ਦਫੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਕ ਮੁਲਾਜ਼ਮਾਂ ਨੇ ਦੇ'ਤੀ ਧਮਕੀ, ਜੇ ਮੰਗਾਂ ਨਾ ਮੰਨੀਆਂ ਤਾਂ ਜਲਦ ਕਰਾਂਗੇ ਹੜ੍ਹਤਾਲ
NEXT STORY