ਅਗਰਤਲਾ (ਯੂ. ਐੱਨ. ਆਈ.)- ਤ੍ਰਿਪੁਰਾ ਦੀ ਧਲਾਈ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ ਨੂੰ ਆਪਣੀ ਧੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਇਕ ਪਿਤਾ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਧਲਾਈ ਜ਼ਿਲਾ ਅਦਾਲਤ ਦੇ ਵਿਸ਼ੇਸ਼ ਜੱਜ ਸੂਰਜਦੇਵ ਸਿੰਘ ਨੇ ਮੁਲਜ਼ਮ ਰਾਜਕੁਮਾਰ ਭਰ (30) ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ ਤਹਿਤ ਦੋਸ਼ੀ ਠਹਿਰਾਇਆ।
ਇਹ ਖ਼ਬਰ ਵੀ ਪੜ੍ਹੋ - ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਦੀ ਮਹਿਲਾ ਸਟਾਫ ਨਾਲ ਕੀਤੀ ਕਰਤੂਤ ਹੋਈ ਵਾਇਰਲ, ਵਿਭਾਗ ਵੱਲੋਂ ਸਖ਼ਤ ਐਕਸ਼ਨ
ਮੁਲਜ਼ਮ ਨੇ ਆਪਣੇ ਕਾਰਿਆਂ ਨੂੰ 22 ਜਨਵਰੀ, 2019 ਦੀ ਰਾਤ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦੋਂ ਉਸ ਦੀ ਪਤਨੀ ਆਪਣੇ ਪੇਕੇ ਗਈ ਹੋਈ ਸੀ। ਅਗਲੇ ਦਿਨ ਜਦੋਂ ਉਸਦੀ ਮਾਂ ਵਾਪਸ ਆਈ ਤਾਂ ਉਸ ਨੇ ਆਪਣੀ ਧੀ ਨੂੰ ਜ਼ਖ਼ਮੀ ਹਾਲਤ ਵਿਚ ਦੇਖਿਆ। ਜਦੋਂ ਔਰਤ ਨੇ ਇਸ ਬਾਰੇ ਆਪਣੇ ਪਤੀ ਨੂੰ ਪੁੱਛਿਆ ਤਾਂ ਉਹ ਅਸਲ ਕਾਰਨ ਨਹੀਂ ਦੱਸ ਸਕਿਆ। ਮਾਂ ਨੇ ਤੁਰੰਤ ਆਪਣੇ ਪਤੀ ਖਿਲਾਫ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ। ਮੈਡੀਕਲ ਰਿਪੋਰਟ ਤੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਰਾਜਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤੀਬਾੜੀ ਵਿਭਾਗ ਨੇ ਜਾਰੀ ਕੀਤੇ ਸਾਲ 2022-23 ਦੀਆਂ ਮੁੱਖ ਫਸਲਾਂ ਦੇ ਅਨੁਮਾਨਿਤ ਉਤਪਾਦਨ ਦੇ ਅੰਕੜੇ
NEXT STORY