ਨੈਸ਼ਨਲ ਡੈਸਕ- ਬੀਤੇ ਮੰਗਲਵਾਰ ਨੂੰ ਪਹਿਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ 28 ਲੋਕ ਜਾਨ ਗੁਆ ਚੁੱਕੇ ਹਨ। ਪਹਿਲਵਾਮਾ 'ਚ ਘੁੰਮਣ ਗਏ ਟੂਰਿਸਟਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਤਵਾਦੀਆਂ ਨੇ ਪਹਿਲਾਂ ਤਾਂ ਲੋਕਾਂ ਤੋਂ ਉਨ੍ਹਾਂ ਦੀ ਪਛਾਣ ਪੁੱਛੀ ਤੇ ਫ਼ਿਰ ਕਲਮਾ ਪੜ੍ਹਨ ਨੂੰ ਕਿਹਾ। ਜਿਹੜੇ ਲੋਕ ਅਜਿਹਾ ਨਹੀਂ ਕਰ ਸਕੇ, ਉਨ੍ਹਾਂ ਨੂੰ ਗੋਲ਼ੀਆਂ ਨਾਲ ਭੁੰਨ੍ਹ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਸ ਦੌਰਾਨ ਉੱਥੇ ਇਕ ਅਜਿਹੀ ਘਟਨਾ ਵੀ ਵਾਪਰੀ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਅਸਾਮ ਤੋਂ ਪਤਨੀ ਨਾਲ ਪਹਿਲਗਾਮ ਘੁੰਮਣ ਗਏ ਦੇਬਾਸ਼ੀਸ਼ ਭੱਟਾਚਾਰੀਆ, ਜੋ ਕਿ ਅਸਾਮ ਯੂਨੀਵਰਸਿਟੀ 'ਚ ਪ੍ਰੋਫੈਸਰ ਹਨ, ਨੇ ਦੱਸਿਆ ਕਿ ਅੱਤਵਾਦੀਆਂ ਨੇ ਆਉਂਦਿਆਂ ਹੀ ਉੱਥੇ ਮੌਜੂਦ ਲੋਕਾਂ ਨੂੰ ਕਲਮਾ ਪੜ੍ਹਨ ਲਈ ਕਿਹਾ ਤੇ ਜਿਨ੍ਹਾਂ ਲੋਕਾਂ ਨੇ ਕਲਮਾ ਨਹੀਂ ਪੜ੍ਹਿਆ, ਉਨ੍ਹਾਂ ਨੂੰ ਅੱਤਵਾਦੀਆਂ ਨੇ ਗੋਲ਼ੀ ਮਾਰ ਦਿੱਤੀ।

ਇਹ ਵੀ ਪੜ੍ਹੋ- ਅੱਤਵਾਦ ਮਗਰੋਂ 'ਜੰਨਤ' ’ਚ ਛਾਇਆ ਸੰਨਾਟਾ, ਦੇਸ਼ ਭਰ ਤੋਂ ਆ ਰਹੀਆਂ ਬੁਕਿੰਗ ਰੱਦ ਕਰਨ ਦੀਆਂ Requests
ਜਦੋਂ ਭੱਟਾਚਾਰੀਆ ਨੂੰ ਅੱਤਵਾਦੀਆਂ ਨੇ ਕਲਮਾ ਪੜ੍ਹਨ ਨੂੰ ਕਿਹਾ ਤਾਂ ਉਹ ਜ਼ਮੀਨ 'ਤੇ ਬੈਠ ਗਏ ਤੇ ਕਲਮਾ ਪੜ੍ਹਨ ਲੱਗੇ, ਜਿਸ ਮਗਰੋਂ ਉਨ੍ਹਾਂ ਦੀ ਜਾਨ ਬਚ ਗਈ। ਉਨ੍ਹਾਂ ਅੱਗੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਕੁਝ ਸਮਝ ਆਈ, ਉਹ ਆਪਣੀ ਪਤਨੀ ਤੇ ਪੁੱਤਰ ਨੂੰ ਲੈ ਕੇ ਉੱਥੋਂ ਭੱਜ ਗਏ। ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਨਹੀਂ ਹੈ ਤੇ ਇਸ ਘਟਨਾ ਨੇ ਉਨ੍ਹਾਂ ਦੇ ਦਿਮਾਗ 'ਤੇ ਡੂੰਘੀ ਛਾਪ ਛੱਡੀ ਹੈ। ਉਹ ਹਾਲੇ ਪਹਿਲਗਾਮ 'ਚ ਹੀ ਮੌਜੂਦ ਹਨ ਤੇ ਅਸਾਮ ਸਰਕਾਰ ਨੇ ਉਨ੍ਹਾਂ ਨੂੰ ਵਾਪਸ ਘਰ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਭਾਰਤ ਦੀ ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਅਜਿਹੀ ਸਜ਼ਾ ਦੇਵਾਂਗੇ ਕਿ ਉਨ੍ਹਾਂ ਸੋਚਿਆ ਵੀ ਨਹੀਂ ਹੋਵੇਗਾ...', ਪਹਿਲਗਾਮ ਹਮਲੇ 'ਤੇ ਬੋਲੇ PM ਮੋਦੀ
NEXT STORY