ਕੋਲਕਾਤਾ (ਭਾਸ਼ਾ)- ਕੋਲਕਾਤਾ ਦੀ ਇਕ ਅਦਾਲਤ ਨੇ 2023 'ਚ 7 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਅਤੇ ਕਤਲ ਦੇ ਅਪਰਾਧ ਨੂੰ ਦੁਰਲੱਭ ਸ਼੍ਰੇਣੀ ਦੱਸਦੇ ਹੋਏ ਵੀਰਵਾਰ ਨੂੰ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ। ਦੱਖਣ-ਪੂਰਬੀ ਕੋਲਕਾਤਾ ਦੇ ਤਿਲਜਲਾ 'ਚ ਪਿਛਲੇ ਸਾਲ 26 ਮਾਰਚ ਨੂੰ ਕਿਸੇ ਕੰਮ ਤੋਂ ਆਪਣੇ ਘਰੋਂ ਨਿਕਲੀ ਬੱਚੀ ਲਾਪਤਾ ਹੋ ਗਈ ਸੀ। ਪੁਲਸ ਨੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਉਸ ਦੀ ਲਾਸ਼ ਕੋਲ ਦੇ ਇਕ ਫਲੈਟ 'ਚੋਂ ਬਰਾਮਦ ਕੀਤੀ। ਪੋਸਟਮਾਰਟਮ ਰਿਪੋਰਟ 'ਚ ਅਪਰਾਧ ਦੀ ਪੁਸ਼ਟੀ ਹੋਣ ਤੋਂ ਬਾਅਦ ਬੱਚੀ ਨਾਲ ਜਬਰ ਜ਼ਿਨਾਹ ਤੋਂ ਬਾਅਦ ਕਤਲ ਦੇ ਦੋਸ਼ 'ਚ ਫਲੈਟ 'ਚ ਰਹਿ ਰਹੇ ਕਿਰਾਏਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਭਾਜਪਾ ਆਗੂ ਜਬਰ ਜ਼ਿਨਾਹ ਦੇ ਦੋਸ਼ 'ਚ ਗ੍ਰਿਫ਼ਤਾਰ
ਪੋਸਟਮਾਰਟਮ ਰਿਪੋਰਟ ਅਨੁਸਾਰ, ਲਾਸ਼ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਜ਼ਖ਼ਮ ਅਤੇ ਜਬਰ ਜ਼ਿਨਾਹ ਤੋਂ ਬਾਅਦ ਗਲਾ ਘੁੱਟਣ ਦੇ ਨਿਸ਼ਾਨ ਸਨ। ਅਲੀਪੁਰ ਸਥਿਤ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਅਦਾਲਤ ਦੇ ਵਿਸ਼ੇਸ਼ ਜੱਜ ਸੁਦਿਪਤੋ ਭੱਟਾਚਾਰੀਆ ਨੇ ਆਰੋਪੀ ਨੂੰ ਜਬਰ ਜ਼ਿਨਾਹ ਅਤੇ ਕਤਲ ਲਈ ਦੋਸ਼ੀ ਕਰਾਰ ਦਿੱਤਾ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ। ਅਦਾਲਤ ਨੇ ਇਸ ਨੂੰ ਦੁਰਲੱਭ ਅਪਰਾਧ ਦੱਸਿਆ। ਜੱਜ ਨੇ ਪਾਇਆ ਕਿ 7 ਸਾਲਾ ਬੱਚੀ ਆਪਣੀ ਰੱਖਿਆ ਕਰਨ 'ਚ ਅਸਮਰੱਥ ਸੀ ਅਤੇ ਉਸ ਨਾਲ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ ਗਿਆ। ਸਰਕਾਰੀ ਵਕੀਲ ਮਾਧਵੀ ਘੋਸ਼ ਨੇ ਦੱਸਿਆ ਕਿ ਅਦਾਲਤ ਦੇ ਸਾਹਮਣੇ ਦੋਸ਼ੀ ਖ਼ਿਲਾਫ਼ ਦੋਸ਼ ਤੈਅ ਕੀਤੇ ਜਾਣ ਤੋਂ ਬਾਅਦ ਇਕ ਸਾਲ ਦੇ ਅੰਦਰ ਸੁਣਵਾਈ ਪੂਰੀ ਕਰ ਲਈ ਗਈ। ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਰਾਜ ਦੀ ਪੀੜਤ ਮੁਆਵਜ਼ਾ ਯੋਜਨਾ ਦੇ ਅਧੀਨ ਬੱਚੀ ਦੀ ਮਾਂ ਨੂੰ 10 ਲੱਖ ਰੁਪਏ ਦਾ ਭੁਗਤਾਨ ਕਰਨ ਦਾ ਵੀ ਆਦੇਸ਼ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਆਚਿਨ ਦੌਰੇ 'ਤੇ ਰਾਸ਼ਟਰਪਤੀ ਮੁਰਮੂ, ਫ਼ੌਜ ਦੀ ਬਹਾਦਰੀ ਨੂੰ ਕੀਤਾ ਸਲਾਮ
NEXT STORY