ਨਵੀਂ ਦਿੱਲੀ : ਬੁੱਧਵਾਰ ਨੂੰ ਸੰਸਦ ਭਵਨ ਨੇੜੇ ਇਕ ਵਿਅਕਤੀ ਵਲੋਂ ਖੁਦ ਨੂੰ ਅੱਗ ਲਗਾ ਲੈਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਤੋਂ ਬਾਅਦ ਉਹ ਗੰਭੀਰ ਰੂਪ 'ਚ ਝੁਲਸ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਾਲਤ ਵਿਚ ਉਕਤ ਵਿਅਕਤੀ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ। ਵਿਅਕਤੀ ਨੇ ਆਪਣੇ ਨਾਲ ਅਜਿਹਾ ਕਿਉਂ ਕੀਤਾ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੂੰ ਘਟਨਾ ਸਥਾਨ ਤੋਂ ਪੈਟਰੋਲ ਬਰਾਮਦ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਜ਼ਖਮੀ ਵਿਅਕਤੀ ਨੂੰ ਆਰਐੱਮਐੱਲ ਹਸਪਤਾਲ ਪਹੁੰਚਾਇਆ ਹੈ। ਫੋਰੈਂਸਿਕ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਇਹ ਬਹੁਤ ਵੱਡੀ ਘਟਨਾ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਪੁਲਸ ਮੁਤਾਬਕ ਉਕਤ ਵਿਅਕਤੀ ਨੇ ਰੇਲ ਭਵਨ ਨੇੜੇ ਪਾਰਕ 'ਚ ਖੁਦ ਨੂੰ ਅੱਗ ਲਗਾਈ ਸੀ, ਜਿਸ ਤੋਂ ਬਾਅਦ ਉਹ ਸੰਸਦ ਭਵਨ ਵੱਲ ਭੱਜ ਗਿਆ। ਜਿਵੇਂ ਹੀ ਲੋਕਾਂ ਨੇ ਉਸ ਨੂੰ ਇਸ ਹਾਲਤ ਵਿਚ ਦੇਖਿਆ ਤਾਂ ਉਨ੍ਹਾਂ ਨੇ ਦਿੱਲੀ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਪੁਲਸ ਨੇ ਤੁਰੰਤ ਉਸ ਵਿਅਕਤੀ ਨੂੰ ਰੋਕਿਆ ਅਤੇ ਉਸ ਨੂੰ ਕੰਬਲ ਨਾਲ ਢੱਕ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਘਟਨਾ ਵਾਲੀ ਥਾਂ ਤੋਂ ਪੁਲਸ ਨੂੰ ਮੌਕੇ ਤੋਂ ਦੋ ਪੰਨਿਆਂ ਦਾ ਅੱਧਾ ਸੜਿਆ ਹੋਇਆ ਨੋਟ ਵੀ ਮਿਲਿਆ ਹੈ। ਪੁਲਸ ਨੇ ਉਸ ਨੂੰ ਕਬਜ਼ੇ ਵਿੱਚ ਲੈ ਲਿਆ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਕਾਰੋਬਾਰਾਂ ਨੇ 1 ਕਰੋੜ ਤੋਂ ਵੱਧ ਨੌਕਰੀਆਂ ਦਿੱਤੀਆਂ, ਸਰਵੇ 'ਚ ਵੱਡਾ ਖ਼ੁਲਾਸਾ
NEXT STORY