ਨੈਸ਼ਨਲ ਡੈਸਕ : ਵੀਰਵਾਰ ਨੂੰ ਇੱਕ ਅਣਪਛਾਤੇ ਹਮਲਾਵਰ ਨੇ ਜੰਮੂ ਵਿੱਚ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ 35 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜੰਮੂ ਸ਼ਹਿਰ ਦੀ ਰੇਸ਼ਮਘਰ ਕਾਲੋਨੀ ਦੇ ਰਹਿਣ ਵਾਲੇ ਇੱਕ ਅਖ਼ਬਾਰ ਵਿਕਰੇਤਾ ਦੀਪਕ ਸ਼ਰਮਾ ਵਜੋਂ ਹੋਈ ਹੈ। ਦੀਪਕ ਦੇ ਰਿਸ਼ਤੇਦਾਰਾਂ ਨੇ ਦਾਅਵਾ ਕੀਤਾ ਕਿ ਇੱਕ ਅਣਪਛਾਤਾ ਹਮਲਾਵਰ ਦੁਪਹਿਰ ਦੇ ਕਰੀਬ ਘਰ ਵਿੱਚ ਦਾਖਲ ਹੋਇਆ ਤੇ ਸ਼ਰਮਾ ਦੇ ਮੱਥੇ ਵਿੱਚ ਗੋਲੀ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਚੀਨੀ ਉਤਪਾਦ ਤੋਂ ਪੱਛਮੀ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ, 'ਡਿਜਿਟਲ ਜ਼ੋਖਮ' ਨਾਲ ਨਜਿੱਠਣ ਦੀ ਤਿਆਰੀ
NEXT STORY