ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੌਰਾਨੀਪੁਰ ਇਲਾਕੇ ਵਿੱਚ ਇੱਕ ਮਜ਼ਦੂਰ ਨੇ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਕੇ ਕਥਿਤ ਤੌਰ 'ਤੇ ਜੀਵਨਲੀਲਾ ਸਮਾਪਤ ਕਰ ਲਈ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਖਨ (35) ਵਜੋਂ ਹੋਈ ਹੈ। ਉਹ ਮੱਧ ਪ੍ਰਦੇਸ਼ ਦੇ ਚੁਰਾਰਾ ਦਾ ਰਹਿਣ ਵਾਲਾ ਸੀ ਅਤੇ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ।
ਇਹ ਵੀ ਪੜ੍ਹੋ- ਅੱਧੀ ਰਾਤੀਂ ਹਸਪਤਾਲ 'ਚ ਲੱਗ ਗਈ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਇਸ ਮਾਮਲੇ 'ਚ ਪੁਲਸ ਸਰਕਲ ਅਫ਼ਸਰ (ਸੀ.ਓ.) ਰਾਮਵੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਨੂੰ ਕਾਸ਼ੀਰਾਮ ਕਲੋਨੀ ਦੇ ਵਾਰਡ ਨੰਬਰ 15 ਵਿੱਚ ਵਾਪਰੀ। ਉਨ੍ਹਾਂ ਕਿਹਾ ਕਿ ਜਦੋਂ ਲਖਨ ਸ਼ਰਾਬ ਪੀ ਕੇ ਘਰ ਪਰਤਿਆ ਤਾਂ ਉਸ ਦੀ ਆਪਣੀ ਪਤਨੀ ਨਾਲ ਲੜਾਈ ਹੋ ਗਈ।
ਗੁੱਸੇ ਵਿੱਚ ਆ ਕੇ ਉਹ ਨੇੜੇ ਸਥਿਤ ਪਾਣੀ ਦੀ ਟੈਂਕੀ 'ਤੇ ਚੜ੍ਹ ਗਿਆ ਅਤੇ ਥੋੜ੍ਹੀ ਦੇਰ ਬਾਅਦ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- Apple ਨੂੰ ਲੱਗਾ ਵੱਡਾ ਝਟਕਾ ; ਫਰਾਂਸ ਨੇ ਠੋਕਿਆ 13 ਅਰਬ ਰੁਪਏ ਦਾ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਦਾ ਸਬ-ਇੰਸਪੈਕਟਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY