ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਮੁੰਬਈ ਪੁਲਸ ਨੇ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਹੈ। 37 ਸਾਲਾ ਦੋਸ਼ੀ ਨੇ ਮੁੰਬਈ ਟ੍ਰੈਫਿਕ ਪੁਲਸ ਦੀ ਹੈਲਪਲਾਈਨ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੰਦੇਸ਼ ਦਿੱਤਾ ਸੀ। ਮੁਲਜ਼ਮ ਦੀ ਪਛਾਣ ਮੁਹੰਮਦ ਨਦੀਮ ਬੇਗ ਮਿਰਜ਼ਾ ਵਾਸੀ ਝਾਰਖੰਡ ਵਜੋਂ ਹੋਈ ਹੈ। ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਮੁੰਬਈ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਕ ਪੁਲਸ ਅਧਿਕਾਰੀ ਨੇ ਦੱਸਿਆ, "ਸਾਡੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਹੰਮਦ ਨਦੀਮ ਮਿਰਜ਼ਾ ਇਕ ਪ੍ਰਾਈਵੇਟ ਫਰਮ ਵਿਚ ਟਰਨਰ ਦਾ ਕੰਮ ਕਰਦਾ ਹੈ। ਉਹ ਇਸ ਗੱਲ ਤੋਂ ਗੁੱਸੇ ਵਿਚ ਸੀ ਕਿ ਉਸਦੇ ਬੌਸ ਨੇ ਉਸ ਨੂੰ ਸ਼ਰਾਬੀ ਹਾਲਤ ਵਿਚ ਕੰਮ 'ਤੇ ਆਉਣ ਤੋਂ ਬਾਅਦ ਘਰ ਜਾਣ ਲਈ ਕਿਹਾ ਸੀ। ਗੁੱਸੇ ਵਿਚ ਆ ਕੇ ਉਸਨੇ ਸ਼ਨੀਵਾਰ ਨੂੰ ਮੁੰਬਈ ਟ੍ਰੈਫਿਕ ਪੁਲਸ ਹੈਲਪਲਾਈਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਧਮਕੀ ਭਰਿਆ ਸੰਦੇਸ਼ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ਦੇ ਡਿਪਟੀ CM ਪਵਨ ਕਲਿਆਣ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਸ ਨੇ ਸ਼ੁਰੂ ਕੀਤੀ ਜਾਂਚ
ਇਸ ਮਾਮਲੇ ਵਿਚ ਵਰਲੀ ਥਾਣੇ ਵਿਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਤਕਨੀਕੀ ਸਹਾਇਤਾ ਦੀ ਮਦਦ ਨਾਲ ਦੋਸ਼ੀ ਦਾ ਪਤਾ ਲਗਾਇਆ ਗਿਆ ਹੈ। ਇਸ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਸ਼ੀ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਫਿਲਹਾਲ ਜਾਂਚ ਚੱਲ ਰਹੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2023 ਵਿਚ ਹਰਿਆਣਾ ਵਿਚ ਇਕ ਵਿਅਕਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਸੀ। ਉਸ ਦਾ ਇਕ ਧਮਕੀ ਭਰਿਆ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਪਿੰਡ ਮੋਹਾਨਾ ਦਾ ਰਹਿਣ ਵਾਲਾ ਸੀ।
ਸਾਲ 2022 ਵਿਚ ਕੇਰਲ ਦੇ ਇਕ ਵਿਅਕਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ ਦਿੱਤੀ ਸੀ। ਮੁਲਜ਼ਮ ਦੀ ਪਛਾਣ ਜ਼ੇਵੀਅਰ ਵਜੋਂ ਹੋਈ ਹੈ। ਉਨ੍ਹਾਂ ਨੇ ਕੇਰਲ ਭਾਜਪਾ ਪ੍ਰਧਾਨ ਕੇ. ਸੁਰੇਂਦਰਨ ਨੂੰ ਭੇਜੀ ਚਿੱਠੀ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਦੋਸ਼ੀ ਨੇ ਚਿੱਠੀ 'ਚ ਲਿਖਿਆ ਸੀ, ''ਮੋਦੀ ਦਾ ਹਾਲ ਰਾਜੀਵ ਗਾਂਧੀ ਵਰਗਾ ਹੋਵੇਗਾ।'' ਮੋਦੀ ਉਸ ਸਮੇਂ ਕੇਰਲ ਦੌਰੇ 'ਤੇ ਜਾਣ ਵਾਲੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਸ ਦੀ ਬਣੀ INS ਤੁਸ਼ੀਲ ਭਾਰਤੀ ਜਲ ਸੈਨਾ 'ਚ ਸ਼ਾਮਲ
NEXT STORY