ਪਟਨਾ- ਆਜ਼ਾਦੀ ਦਿਹਾੜੇ ਮੌਕੇ ਮੰਗਲਵਾਰ ਨੂੰ ਇੱਥੇ ਇਤਿਹਾਸਕ ਗਾਂਧੀ ਮੈਦਾਨ 'ਚ ਆਯੋਜਿਤ ਪ੍ਰੋਗਰਾਮ 'ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਸੰਬੋਧਨ ਦੌਰਾਨ ਸੁਰੱਖਿਆ 'ਚ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿਚ ਨਿਤੀਸ਼ ਦੇ ਸੰਬੋਧਨ ਦੌਰਾਨ ਪੋਸਟਰ ਲੈ ਕੇ ਇਕ ਵਿਅਕਤੀ ਨੇ ਉੱਚ ਸੁਰੱਖਿਆ ਘੇਰੇ ਵਿਚ ਪ੍ਰਵੇਸ਼ ਕਰਨ ਦੀ ਕੋਸ਼ਿਸ਼ ਕੀਤੀ ਪਰ ਉੱਥੇ ਮੌਜੂਦ ਸੁਰੱਖਿਆ ਅਧਿਕਾਰੀਆਂ ਨੇ ਤੁਰੰਤ ਉਸ 'ਤੇ ਕਾਬੂ ਪਾ ਲਿਆ ਅਤੇ ਉਸ ਨੂੰ ਪ੍ਰੋਗਰਾਮ ਵਾਲੀ ਥਾਂ ਤੋਂ ਬਾਹਰ ਲੈ ਗਏ।
ਓਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਪਟਨਾ ਦੇ ਜ਼ਿਲ੍ਹਾ ਅਧਿਕਾਰੀ ਚੰਦਰਸ਼ੇਖਰ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਦੀ ਪਛਾਣ ਨਿਤੀਸ਼ ਕੁਮਾਰ (26) ਦੇ ਰੂਪ ਵਿਚ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਉਸ ਦੇ ਪਿਤਾ ਬਿਹਾਰ ਫ਼ੌਜੀ ਪੁਲਸ (ਬੀ. ਐੱਮ. ਪੀ.) ਦੇ ਕਰਮੀ ਸਨ ਅਤੇ ਕੁਝ ਸਾਲ ਪਹਿਲਾਂ ਡਿਊਟੀ 'ਤੇ ਉਨ੍ਹਾਂ ਦੀ ਮੌਤ ਹੋ ਗਈ ਸੀ। ਵਿਅਕਤੀ ਦਾ ਦਾਅਵਾ ਹੈ ਕਿ ਉਹ ਆਪਣੇ ਪਿਤਾ ਦੇ ਦਿਹਾਂਤ ਮਗਰੋਂ ਹਮਦਰਦੀ ਦੇ ਆਧਾਰ 'ਤੇ ਸਰਕਾਰੀ ਨੌਕਰੀ ਪਾਉਣ ਦਾ ਪਾਤਰ ਹੈ ਅਤੇ ਇਸ ਵਜ੍ਹਾ ਤੋਂ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦਾ ਹੈ। ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਅਗਲੇ ਸਾਲ PM ਮੋਦੀ ਲਾਲ ਕਿਲ੍ਹੇ 'ਤੇ ਨਹੀਂ ਸਗੋਂ ਆਪਣੇ ਘਰ 'ਤੇ ਲਹਿਰਾਉਣਗੇ ਝੰਡਾ : ਖੜਗੇ
NEXT STORY