ਕੁੱਲੂ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨਾਲੀ ਵਿਧਾਨ ਸਭਾ ਖੇਤਰ ਅਧੀਨ ਪਿੰਡ 'ਚ ਇਕ ਔਰਤ ਵਲੋਂ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ (40) ਪੁੱਤਰ ਰਤਨ ਲਾਲ ਵਾਸੀ ਪਿੰਡ ਗਿਲਾਸੀ, ਡਾਕਖਾਨਾ ਦਾਭਲਾ ਅਤੇ ਤਹਿਸੀਲ ਘੁਮਾਰਵੀਂ ਜ਼ਿਲ੍ਹਾ ਬਿਲਾਸਪੁਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਅਸ਼ੋਕ ਕੁਮਾਰ ਆਪਣੀ ਪਤਨੀ ਨਿਕਿਤਾ (36) ਨਾਲ ਮਨਾਲੀ ਦੇ ਪੱਤਲੀਕੁਹਾਲ ਦੇ ਨਾਲ ਲੱਗਦੇ ਮਾਹਿਲੀ ਵਿਚ ਰਹਿ ਰਿਹਾ ਸੀ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਪਤਨੀ ਨੇ ਪਤੀ ਦੇ ਸਿਰ 'ਤੇ ਰਾਡ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਸ਼ੋਕ ਇਕ ਟਰੈਕਟਰ ਡਰਾਈਵਰ ਸੀ ਅਤੇ ਆਪਣੀ ਪਤਨੀ ਦੇ ਨਾਲ ਇਕ ਫਲ ਉਤਪਾਦਕ ਮਾਹਿਲੀ ਨਗਰ 'ਚ ਚੌਕੀਦਾਰ ਵਜੋਂ ਕੰਮ ਕਰਦਾ ਸੀ। ਡੀ. ਐਸ. ਪੀ. ਮਨਾਲੀ ਕੇਡੀ ਸ਼ਰਮਾ ਨੇ ਦੱਸਿਆ ਕਿ ਪਤੀ-ਪਤਨੀ ਵਿਚ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਪੁਲਸ ਨੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਮ੍ਰਿਤਕ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
50 ਫੀਸਦੀ ਵੋਟਾਂ ਪੈਣ ਤੋਂ ਬਾਅਦ ਹੀ ਚੋਣ ਨਤੀਜਿਆਂ ’ਤੇ ਅਸਰ ਪਾ ਸਕਦੈ ਨੋਟਾ!
NEXT STORY