ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਾਬਕਾ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਹਲਕੇ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਰਾਮ ਭੂਆਲ ਨਿਸ਼ਾਦ ਦੀ ਚੋਣ ਨੂੰ ਚੁਣੌਤੀ ਦਿੰਦੇ ਹੋਏ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਵਿਚ ਪਟੀਸ਼ਨ ਦਾਇਰ ਕੀਤੀ ਹੈ। ਮੇਨਕਾ ਗਾਂਧੀ ਨਿਸ਼ਾਦ ਤੋਂ 43,174 ਵੋਟਾਂ ਦੇ ਫ਼ਰਕ ਨਾਲ ਹਾਰ ਗਈ ਸੀ। ਉਨ੍ਹਾਂ ਨੇ ਸ਼ਨੀਵਾਰ ਨੂੰ ਕੋਰਟ ਰਜਿਸਟਰੀ 'ਚ ਚੋਣ ਪਟੀਸ਼ਨ ਦਾਇਰ ਕੀਤੀ। ਪਟੀਸ਼ਨ 'ਤੇ 30 ਜੁਲਾਈ ਨੂੰ ਸੁਣਵਾਈ ਹੋ ਸਕਦੀ ਹੈ।
ਪਟੀਸ਼ਨ 'ਚ ਮੇਨਕਾ ਗਾਂਧੀ ਨੇ ਦੋਸ਼ ਲਗਾਇਆ ਹੈ ਕਿ ਨਿਸ਼ਾਦ ਨੇ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਨਾਮਜ਼ਦਗੀ ਦਾਖਲ ਕਰਦੇ ਸਮੇਂ ਦਿੱਤੇ ਹਲਫਨਾਮੇ 'ਚ ਆਪਣੇ ਅਪਰਾਧਿਕ ਇਤਿਹਾਸ ਨਾਲ ਜੁੜੀ ਜਾਣਕਾਰੀ ਨੂੰ ਛੁਪਾਇਆ ਸੀ। ਇਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਨਿਸ਼ਾਦ ਦੇ ਖਿਲਾਫ 12 ਅਪਰਾਧਿਕ ਮਾਮਲੇ ਪੈਂਡਿੰਗ ਹਨ, ਜਦਕਿ ਉਸ ਨੇ ਆਪਣੇ ਚੋਣ ਹਲਫਨਾਮੇ ਵਿਚ ਸਿਰਫ ਅੱਠ ਮਾਮਲਿਆਂ ਦੀ ਜਾਣਕਾਰੀ ਦਿੱਤੀ ਹੈ। ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਨਿਸ਼ਾਦ ਨੇ ਗੋਰਖਪੁਰ ਜ਼ਿਲ੍ਹੇ ਦੇ ਪਿਪਰਾਇਚ ਪੁਲਸ ਸਟੇਸ਼ਨ ਅਤੇ ਬਧਲਗੰਜ ਪੁਲਸ ਸਟੇਸ਼ਨ 'ਚ ਦਰਜ ਅਪਰਾਧਿਕ ਮਾਮਲਿਆਂ ਦੀ ਜਾਣਕਾਰੀ ਲੁਕਾਈ ਹੈ। ਪਟੀਸ਼ਨ ਵਿਚ ਹਾਈ ਕੋਰਟ ਨੂੰ ਨਿਸ਼ਾਦ ਦੀ ਚੋਣ ਰੱਦ ਕਰਨ ਅਤੇ ਮੇਨਕਾ ਗਾਂਧੀ ਨੂੰ ਚੁਣੇ ਹੋਏ ਉਮੀਦਵਾਰ ਐਲਾਨਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੈਸਿਆਂ ਦੇ ਝਗੜੇ ਨੂੰ ਲੈ ਕੇ ਪਿਓ ਨੇ ਚਾਕੂ ਨਾਲ ਕੀਤਾ ਧੀ ਦਾ ਕਤਲ, ਪਤਨੀ ਨੂੰ ਵੀ ਕਰ'ਤਾ ਲਹੂਲੁਹਾਨ
ਕੌਣ ਹਨ ਸੰਸਦ ਮੈਂਬਰ ਰਾਮ ਭੂਆਲ ਨਿਸ਼ਾਦ?
ਰਾਮ ਭੂਆਲ ਨਿਸ਼ਾਦ ਪਹਿਲਾਂ ਭਾਜਪਾ ਵਿਚ ਸਨ, ਪਰ ਬਾਅਦ ਵਿਚ ਸਪਾ ਵਿਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਵਿਚ ਦਿੱਤੇ ਹਲਫ਼ਨਾਮੇ ਮੁਤਾਬਕ ਉਨ੍ਹਾਂ ਖ਼ਿਲਾਫ਼ 8 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੀ ਉਮਰ 64 ਸਾਲ ਹੈ। ਲੋਕ ਸਭਾ ਚੋਣਾਂ ਵਿਚ ਦਿੱਤੇ ਹਲਫ਼ਨਾਮੇ ਵਿਚ ਉਨ੍ਹਾਂ ਨੇ ਆਪਣੀ ਆਮਦਨ ਦੇ ਸਰੋਤ ਖੇਤੀ ਉਪਜ ਅਤੇ ਸਿਆਸਤਦਾਨਾਂ ਦੀ ਪੈਨਸ਼ਨ ਦਾ ਜ਼ਿਕਰ ਕੀਤਾ ਹੈ। ਨਿਸ਼ਾਦ ਕੌਡੀਰਾਮ ਵਿਧਾਨ ਸਭਾ ਸੀਟ ਤੋਂ ਦੋ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ।
ਬਸਪਾ ਸਰਕਾਰ 'ਚ ਰਹਿ ਚੁੱਕੇ ਹਨ ਮੱਛੀ ਪਾਲਣ ਰਾਜ ਮੰਤਰੀ
ਉਹ 2007 ਵਿਚ ਉੱਤਰ ਪ੍ਰਦੇਸ਼ ਵਿਚ ਬਸਪਾ ਸਰਕਾਰ 'ਚ ਮੱਛੀ ਪਾਲਣ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਗੋਰਖਪੁਰ, ਸੁਲਤਾਨਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਨਿਸ਼ਾਦ ਦੀ ਚੰਗੀ ਪਕੜ ਮੰਨੀ ਜਾਂਦੀ ਹੈ। 2012 ਵਿਚ ਉਨ੍ਹਾਂ ਨੇ ਗੋਰਖਪੁਰ ਦਿਹਾਤੀ ਤੋਂ ਭਾਜਪਾ ਤੋਂ ਟਿਕਟ ਮੰਗੀ ਸੀ ਪਰ ਉਨ੍ਹਾਂ ਦੀ ਥਾਂ ਵਿਪਨ ਸਿੰਘ ਨੂੰ ਟਿਕਟ ਦੇ ਦਿੱਤੀ ਗਈ। ਇਸ ਕਾਰਨ ਉਹ ਭਾਜਪਾ ਤੋਂ ਨਾਰਾਜ਼ ਹੋ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚ ਬੰਦ ਕੈਦੀ ਨੇ ਸੀਐੱਮ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ
NEXT STORY