ਨਵੀਂ ਦਿੱਲੀ (ਭਾਸ਼ਾ)— ਭਾਜਪਾ ਦੇ ਪ੍ਰਧਾਨ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਪਾਰਟੀ ਦੀ ਰਾਸ਼ਟਰੀ ਕਾਰਜ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਮੇਨਕਾ ਗਾਂਧੀ ਅਤੇ ਵਰੁਣ ਗਾਂਧੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਖੀਮਰ ਖੀਰੀ ਵਿਚ ਹੋਈ ਹਿੰਸਾ ਤੋਂ ਬਾਅਦ ਵਰੁਣ ਗਾਂਧੀ ਲਗਾਤਾਰ ਯੋਗੀ ਅਤੇ ਮੋਦੀ ਸਰਕਾਰ ’ਤੇ ਹਮਲਵਾਰ ਹਨ। ਇਸ ਨੂੰ ਵੇਖਦੇ ਹੋਏ ਮੇਨਕਾ ਗਾਂਧੀ ਅਤੇ ਉਨ੍ਹਾਂ ਦੇ ਪੁੱਤਰ ਵਰੁਣ ਗਾਂਧੀ ਨੂੰ ਕਾਰਜ ਕਮੇਟੀ ਵਿਚ ਥਾਂ ਨਹੀਂ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਨੇਤਾ ਲਾਲਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਸਮੇਤ 80 ਨੇਤਾਵਾਂ ਨੂੰ ਮੈਂਬਰ ਮਨੋਨੀਤ ਕੀਤਾ ਗਿਆ ਹੈ। ਭਾਜਪਾ ਜਨਰਲ ਸਕੱਤਰ ਅਰੁਣ ਸਿੰਘ ਵਲੋਂ ਜਾਰੀ ਇਕ ਬਿਆਨ ਮੁਤਾਬਕ ਕਾਰਜ ਕਮੇਟੀ ਵਿਚ ਸੱਦੇ ਗਏ 50 ਖ਼ਾਸ ਮੈਂਬਰ ਅਤੇ 179 ਸਥਾਈ ਸੱਦੇ ਮੈਂਬਰ ਸ਼ਾਮਲ ਹੋਣਗੇ। ਇਨ੍ਹਾਂ ਵਿਚ ਮੁੱਖ ਮੰਤਰੀ, ਉੱਪ ਮੁੱਖ ਮੰਤਰੀ, ਵਿਧਾਇਕ ਦਲ ਦੇ ਨੇਤਾ, ਸਾਬਕਾ ਉੱਪ ਮੁੱਖ ਮੰਤਰੀ, ਰਾਸ਼ਟਰੀ ਬੁਲਾਰੇ, ਰਾਸ਼ਟਰੀ ਮੋਰਚਾ ਪ੍ਰਧਾਨ, ਪ੍ਰਦੇਸ਼ ਮੁਖੀ, ਸਹਿ-ਮੁਖੀ, ਪ੍ਰਦੇਸ਼ ਪ੍ਰਧਾਨ, ਪ੍ਰਦੇਸ਼ ਮਹਾਮੰਤਰੀ ਸੰਗਠਨ ਸ਼ਾਮਲ ਹਨ। ਕੁੱਲ ਮਿਲਾ ਕੇ 309 ਮੈਂਬਰਾਂ ਦੀ ਕਾਰਜ ਕਮੇਟੀ ਦਾ ਐਲਾਨ ਹੋਇਆ ਹੈ।
ਭਾਜਪਾ ਦੀ ਰਾਸ਼ਟਰੀ ਕਾਰਜ ਕਮੇਟੀ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦੀ ਹੈ ਅਤੇ ਸੰਗਠਨ ਦੇ ਕੰਮਕਾਜ ਦੀ ਰੂਪ-ਰੇਖਾ ਤੈਅ ਕਰਦੀ ਹੈ। ਕੋਵਿਡ-19 ਮਹਾਮਾਰੀ ਦੇ ਚੱਲਦੇ ਲੰਬੇ ਸਮੇਂ ਤੋਂ ਰਾਸ਼ਟਰੀ ਕਾਰਜ ਕਮੇਟੀ ਦੀ ਬੈਠਕ ਨਹੀਂ ਹੋਈ ਹੈ। ਕਾਰਜ ਕਮੇਟੀ ਦੇ ਮਨੋਨੀਤ ਮੈਂਬਰਾਂ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲ ਮੰਤਰੀ ਅਸ਼ਵਨੀ ਵੈਸ਼ਣਵ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਮੇਤ ਕਈ ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਸ਼ਾਮਲ ਹਨ। ਕਾਰਜ ਕਮੇਟੀ ਵਿਚ ਸਾਬਕਾ ਮੰਤਰੀਆਂ- ਹਰਸ਼ਵਰਧਨ, ਪ੍ਰਕਾਸ਼ ਜਾਵਡੇਕਰ ਅਤੇ ਰਵੀਸ਼ੰਕਰ ਪ੍ਰਸਾਦ ਨੂੰ ਵੀ ਥਾਂ ਦਿੱਤੀ ਗਈ ਹੈ।
ਰੋਹਿਣੀ ਅਦਾਲਤ ਗੋਲੀਬਾਰੀ ਕੇਸ: ਦਿੱਲੀ ਪੁਲਸ ਨੇ ਗੈਂਗਸਟਰ ਟਿੱਲੂ, ਨਵੀਨ ਬੱਲੀ ਨੂੰ ਕੀਤਾ ਗਿ੍ਰਫ਼ਤਾਰ
NEXT STORY