ਇੰਫਾਲ- ਇੰਫਾਲ ਪੱਛਮੀ ਅਤੇ ਇੰਫਾਲ ਪੂਰਬੀ ਵਿਚ ਕਰਫਿਊ ਲਾਏ ਜਾਣ ਦਰਮਿਆਨ ਮਣੀਪੁਰ ਸਰਕਾਰ, ਸਕੱਤਰੇਤ ਉੱਚ ਅਤੇ ਤਕਨੀਕੀ ਸਿੱਖਿਆ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਸੂਬੇ ਦੀਆਂ ਯੂਨੀਵਰਸਿਟੀਆਂ ਸਮੇਤ ਸੰਸਥਾਵਾਂ, ਕਾਲਜ ਮੰਗਲਵਾਰ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਗ੍ਰਹਿ ਵਿਭਾਗ, ਮਣੀਪੁਰ ਸਰਕਾਰ ਨਾਲ ਸਲਾਹ ਕਰਕੇ ਲਿਆ ਗਿਆ ਹੈ।
ਸਕੱਤਰੇਤ ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗ ਦੇ ਹੁਕਮਾਂ ਵਿਚ ਕਿਹਾ ਗਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਈ ਜ਼ਿਲ੍ਹਿਆਂ 'ਚ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਇੱਥੇ ਇਹ ਹੁਕਮ ਜਾਰੀ ਕੀਤਾ ਗਿਆ ਹੈ ਕਿ ਸਾਰੇ ਸਰਕਾਰੀ ਸੰਸਥਾਵਾਂ/ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਅਤੇ ਤਕਨੀਕੀ ਸਿੱਖਿਆ ਵਿਭਾਗ 18 ਨਵੰਬਰ ਤੋਂ 19 ਨਵੰਬਰ ਤੱਕ ਦੋ ਦਿਨਾਂ ਲਈ ਬੰਦ ਰਹਿਣਗੇ।
ਦੱਸ ਦੇਈਏ ਕਿ ਐਤਵਾਰ ਨੂੰ ਮਣੀਪੁਰ 'ਚ ਚੱਲ ਰਹੀ ਹਿੰਸਾ ਇਕ ਵਾਰ ਫਿਰ ਵਧ ਗਈ, ਜਿਸ ਦੇ ਚੱਲਦੇ ਮਣੀਪੁਰ ਪੁਲਸ ਨੇ ਇੰਫਾਲ ਪੱਛਮੀ ਅਤੇ ਇੰਫਾਲ ਉੱਤਰੀ ਦੋਹਾਂ ਜ਼ਿਲ੍ਹਿਆਂ ਵਿਚ ਕਰਫਿਊ ਲਾ ਦਿੱਤਾ। 6 ਲਾਸ਼ਾਂ ਦੀ ਬਰਾਮਦਗੀ ਮਗਰੋਂ ਕਰਫਿਊ ਐਲਾਨ ਕੀਤਾ ਗਿਆ। ਵਧਦੀ ਹਿੰਸਾ ਦੇ ਨਤੀਜੇ ਵਜੋਂ ਸੂਬਾ ਸਰਕਾਰ ਨੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ। ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਖ਼ਾਸ ਕਰ ਕੇ ਮੁੱਖ ਮੰਤਰੀ ਬੀਰੇਨ ਸਿੰਘ ਦੀ ਰਿਹਾਇਸ਼ ਅਤੇ ਰਾਜ ਭਵਨ ਦੇ ਆਲੇ-ਦੁਆਲੇ ਪ੍ਰਭਾਵਿਤ ਇਲਾਕਿਆਂ ਵਿਚ ਵਾਹਨਾਂ ਦੀ ਆਵਾਜਾਈ ਸੀਮਿਤ ਕਰ ਦਿੱਤੀ ਗਈ।
ਵਿਆਹੁਤਾ ਦੀ ਸ਼ੱਕੀ ਹਲਾਤਾਂ 'ਚ ਮੌਤ, ਪਤੀ 'ਤੇ ਕੇਸ ਦਰਜ
NEXT STORY