ਇੰਫਾਲ- ਮਣੀਪੁਰ 'ਚ ਦੋ ਵਿਦਿਆਰਥੀਆਂ ਦੀ ਮੌਤ ਨੂੰ ਲੈ ਕੇ ਵੀਰਵਾਰ ਸਵੇਰੇ ਵੀ ਹਿੰਸਕ ਪ੍ਰਦਰਸ਼ਨ ਜਾਰੀ ਰਿਹਾ ਅਤੇ ਇੰਫਾਲ ਵੈਸਟ 'ਚ ਹਿੰਸਕ ਭੀੜ ਨੇ ਡਿਪਟੀ ਕਮਿਸ਼ਨ (ਡੀ. ਸੀ.) ਦਫ਼ਤਰ 'ਚ ਭੰਨ-ਤੋੜ ਕੀਤੀ ਅਤੇ ਦੋ ਵਾਹਨਾਂ 'ਚ ਅੱਗ ਲਾ ਦਿੱਤੀ। ਦਰਅਸਲ ਮਣੀਪੁਰ 'ਚ ਵਿਦਿਆਰਥੀਆਂ ਦੀ ਅਗਵਾਈ 'ਚ ਇਹ ਹਿੰਸਾ ਮੰਗਲਵਾਰ ਨੂੰ ਉਦੋਂ ਸ਼ੁਰੂ ਹੋਈ, ਜਦੋਂ ਜੁਲਾਈ 'ਚ ਲਾਪਤਾ ਹੋਏ ਇਕ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ।
ਇਹ ਵੀ ਪੜ੍ਹੋ- ਮਣੀਪੁਰ 'ਚ 6 ਮਹੀਨੇ ਲਈ ਵਧਾਇਆ ਗਿਆ ਅਫਸਪਾ ਕਾਨੂੰਨ
ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਰਾਤ ਉਰੀਪੋਕ, ਯੈਸਕੁਲ, ਸਗੋਲਬੰਦ ਅਤੇ ਟੇਕਾ ਇਲਾਕਿਆਂ 'ਚ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਦਸਤਿਆਂ ਨਾਲ ਝੜਪ ਹੋਈ, ਜਿਸ ਕਾਰਨ ਸੁਰੱਖਿਆ ਦਸਤਿਆਂ ਨੂੰ ਸਥਿਤੀ 'ਤੇ ਕਾਬੂ ਪਾਉਣ ਲਈ ਹੰਝੂ ਗੈਸ ਦੇ ਕਈ ਗੋਲੇ ਛੱਡਣੇ ਪਏ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਦਸਤਿਆਂ ਨੂੰ ਰਿਹਾਇਸ਼ੀ ਇਲਾਕਿਆਂ 'ਚ ਐਂਟਰ ਕਰਨ ਤੋਂ ਰੋਕਣ ਲਈ ਟਾਇਰ ਸਾੜ ਕੇ ਸੜਕਾਂ ਨੂੰ ਠੱਪ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਭੀੜ ਨੇ ਡੀ. ਸੀ. ਦਫ਼ਤਰ ਵਿਚ ਭੰਨ-ਤੋੜ ਕੀਤੀ ਅਤੇ ਦੋ ਚਾਰ ਪਹੀਆ ਵਾਹਨਾਂ ਨੂੰ ਫੂਕ ਦਿੱਤਾ।
ਇਹ ਵੀ ਪੜ੍ਹੋ- ਅੱਤਵਾਦੀ-ਗੈਂਗਸਟਰ ਗਠਜੋੜ: NIA ਵੱਲੋਂ ਪੰਜਾਬ ਸਣੇ 6 ਸੂਬਿਆਂ 'ਚ ਛਾਪੇਮਾਰੀ, ਹਿਰਾਸਤ 'ਚ ਅਰਸ਼ ਡੱਲਾ ਦਾ ਸਾਥੀ
ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ ਜਵਾਨਾਂ ਨੇ ਸਥਿਤੀ ਨੂੰ ਕਾਬੂ ਕੀਤਾ। ਇੰਫਾਲ ਈਸਟ ਅਤੇ ਇੰਫਾਲ ਵੈਸਟ ਜ਼ਿਲ੍ਹਿਆਂ 'ਚ ਸੁਰੱਖਿਆ ਦਸਤਿਆਂ ਦੇ ਹਿੰਸਕ ਪ੍ਰਦਰਸ਼ਨਾਂ ਨਾਲ ਨਜਿੱਠਣ ਦਰਮਿਆਨ ਕਰਫਿਊ ਫਿਰ ਤੋਂ ਲਾ ਦਿੱਤਾ ਗਿਆ। ਮਣੀਪੁਰ ਪੁਲਸ ਨੇ ਇਕ ਬਿਆਨ 'ਚ ਕਿਹਾ ਕਿ ਭੀੜ ਨੇ ਇਕ ਪੁਲਸ ਵਾਹਨ ਨੂੰ ਨਿਸ਼ਾਨਾ ਬਣਾਇਆ ਅਤੇ ਉਸ 'ਚ ਅੱਗ ਲਾ ਦਿੱਤੀ, ਜਦਕਿ ਇਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ ਕੀਤੀ ਅਤੇ ਉਸ ਦਾ ਹਥਿਆਰ ਖੋਹ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧ 'ਚ ਸ਼ਾਮਲ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਣੀਪੁਰ ਦੇ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਕਮਿਸ਼ਨ ਨੇ ਸੁਰੱਖਿਆ ਦਸਤਿਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸ਼ੋਰਾਂ 'ਤੇ 'ਮਨਮਾਨੇ ਢੰਗ ਨਾਲ' ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਨਾ ਚਲਾਉਣ।
ਇਹ ਵੀ ਪੜ੍ਹੋ- ਅਯੁੱਧਿਆ 'ਚ ਸੂਰਜ ਦੀਆਂ ਕਿਰਨਾਂ ਨਾਲ ਹੋਵੇਗਾ ਰਾਮਲੱਲਾ ਦਾ ਅਭਿਸ਼ੇਕ, ਦਰਸ਼ਨ ਕਰ ਸਕਣਗੇ ਲੱਖਾਂ ਭਗਤ
ਦੱਸ ਦੇਈਏ ਕਿ ਅਨੁਸੂਚਿਤ ਜਨਜਾਤੀ (ਐਸ.ਟੀ) ਦੇ ਦਰਜੇ ਦੀ ਮੇਤੇਈ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ ਪਹਾੜੀ ਜ਼ਿਲ੍ਹਿਆਂ 'ਚ 3 ਮਈ ਨੂੰ ਕਬਾਇਲੀ ਏਕਤਾ ਮਾਰਚ ਤੋਂ ਬਾਅਦ ਸੂਬੇ 'ਚ ਜਾਤੀ ਹਿੰਸਾ ਭੜਕ ਗਈ ਸੀ।
ਹਿੰਸਾ ਦੀਆਂ ਘਟਨਾਵਾਂ 'ਚ ਹੁਣ ਤੱਕ 180 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਲੋਕ ਜ਼ਖਮੀ ਹੋ ਚੁੱਕੇ ਹਨ। ਮੇਤੇਈ ਭਾਈਚਾਰੇ ਦੇ ਲੋਕ ਮਣੀਪੁਰ ਦੀ ਆਬਾਦੀ ਦਾ ਲਗਭਗ 53 ਫ਼ੀਸਦੀ ਬਣਦੇ ਹਨ ਅਤੇ ਜ਼ਿਆਦਾਤਰ ਇੰਫਾਲ ਘਾਟੀ 'ਚ ਰਹਿੰਦੇ ਹਨ। ਇਸ ਦੇ ਨਾਲ ਹੀ ਨਾਗਾ ਅਤੇ ਕੂਕੀ ਆਦਿਵਾਸੀਆਂ ਦੀ ਆਬਾਦੀ ਲਗਭਗ 40 ਫ਼ੀਸਦੀ ਹੈ ਅਤੇ ਉਹ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
12 ਸਾਲਾ ਬੱਚੀ ਨਾਲ ਰੇਪ ਦੇ ਮਾਮਲੇ 'ਤੇ ਪ੍ਰਿਯੰਕਾ ਗਾਂਧੀ ਨੇ ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY