ਇੰਫਾਲ (ਏਜੰਸੀ) - ਮਣੀਪੁਰ ਦੇ ਹਿੰਸਾ ਪ੍ਰਭਾਵਿਤ ਪਹਾੜੀ ਜ਼ਿਲ੍ਹਿਆਂ ’ਚ ਐਤਵਾਰ ਨੂੰ ਵੀ ਤਣਾਅ ਬਣਿਆ ਰਿਹਾ ਅਤੇ 2 ਭਾਈਚਾਰਿਆਂ ਵਿਚਾਲੇ ਤਾਜ਼ਾ ਹਿੰਸਕ ਝੜਪਾਂ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 9 ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਵਾਈ. ਖੇਮਚੰਦ ਸਿੰਘ ਨੇ ਸ਼ਾਂਤੀ ਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਸਥਿਤੀ ਨੂੰ ਕੰਟਰੋਲ ’ਚ ਲਿਆਉਣ ਲਈ ਕਿਹਾ। ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਕਾਮਜੋਂਗ, ਉਖਰੁਲ ਅਤੇ ਕਾਂਗਪੋਕਪੀ ਜ਼ਿਲ੍ਹਿਆਂ ’ਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ’ਚ 5 ਲੋਕਾਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ; ਚੌਕੀਦਾਰਾਂ ਨੂੰ ਲੈ ਕੇ CM ਯੋਗੀ ਦਾ ਵੱਡਾ ਐਲਾਨ
ਮੁੱਖ ਮੰਤਰੀ ਖੇਮਚੰਦ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਕਿਹਾ, ‘‘ਮੈਂ ਬੇਗੁਨਾਹ ਨਾਗਰਿਕਾਂ ਦੇ ਕਤਲ ਅਤੇ ਹਿੰਸਾ ਦੀ ਨਿੰਦਾ ਕਰਦਾ ਹਾਂ। ਮੈਂ ਸਬੰਧਤ ਅਧਿਕਾਰੀਆਂ ਨੂੰ ਸਥਿਤੀ ’ਤੇ ਕੰਟਰੋਲ ਪਾਉਣ, ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਹਾਲ ਕਰਨ ਤੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਤੇ ਅਸਰਦਾਰ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।’’ ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਸਥਿਤੀ ਨੂੰ ਸ਼ਾਂਤ ਕਰਨ ਲਈ ਸੰਜਮ ਵਰਤਣ ਅਤੇ ਸ਼ਾਂਤੀ, ਗੱਲਬਾਤ ਤੇ ਸਦਭਾਵਨਾ ਨੂੰ ਤਰਜੀਹ ਦੇਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ
NEXT STORY