ਇੰਫਾਲ : ਮਣੀਪੁਰ ਵਿੱਚ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ ਦੇ ਵਿਧਾਇਕਾਂ ਦੁਆਰਾ ਨਾਗਰਿਕਾਂ ਦੀ ਹੱਤਿਆ ਵਿੱਚ ਸ਼ਾਮਲ ਸ਼ੱਕੀ ਕੁਕੀ ਅੱਤਵਾਦੀਆਂ ਖ਼ਿਲਾਫ਼ "ਸਮੂਹਿਕ ਕਾਰਵਾਈ" ਦੀ ਮੰਗ ਕਰਨ ਵਾਲੇ ਮਤੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ 'ਦ ਕੋਆਰਡੀਨੇਟਿੰਗ ਕਮੇਟੀ ਆਨ ਮਣੀਪੁਰ ਇੰਗਰੀਟੀ (COCOMI) ਨੇ ਆਪਣਾ ਅੰਦੋਲਨ ਇਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ। COCOMI ਇੱਕ ਸਿਵਲ ਸੁਸਾਇਟੀ ਸੰਸਥਾ ਹੈ ਜੋ ਇੰਫਾਲ ਘਾਟੀ ਦੇ ਲੋਕਾਂ ਦੀ ਨੁਮਾਇੰਦਗੀ ਕਰਦੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ 7 ਜ਼ਿਲ੍ਹਿਆਂ 'ਚ 3 ਦਿਨ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ
ਇੰਫਾਲ ਵਿੱਚ ਪੱਤਰਕਾਰਾਂ ਨੂੰ ਫ਼ੈਸਲੇ ਦੀ ਜਾਣਕਾਰੀ ਦਿੰਦੇ ਹੋਏ COCOMI ਦੇ ਕਨਵੀਨਰ ਸੋਮੋਰੇਂਦਰੋ ਥੋਕਚੋਮ ਨੇ ਹਥਿਆਰਬੰਦ ਬਲ (ਵਿਸ਼ੇਸ਼ ਸ਼ਕਤੀਆਂ) ਐਕਟ (AFSPA) ਨੂੰ ਉਹਨਾਂ ਖੇਤਰਾਂ ਤੋਂ ਹਟਾਉਣ ਦੀ ਮੰਗ ਕੀਤੀ, ਜਿੱਥੇ ਇਸਨੂੰ ਹਾਲ ਹੀ ਵਿੱਚ ਦੁਬਾਰਾ ਲਾਗੂ ਕੀਤਾ ਗਿਆ ਸੀ। ਥੋਕਚੌਮ ਨੇ ਕਿਹਾ, 'ਅਸੀਂ ਦੇਖਾਂਗੇ ਕਿ ਵਿਧਾਇਕਾਂ ਦੁਆਰਾ ਪਾਸ ਕੀਤੇ ਗਏ ਮਤੇ ਨੂੰ ਕਿਵੇਂ ਲਾਗੂ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ। ਇਕ ਬਿਆਨ ਮੁਤਾਬਕ ਮਣੀਪੁਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਐੱਨਡੀਏ ਵਿਧਾਇਕਾਂ ਦੀ ਇੱਕ ਮੀਟਿੰਗ ਨੇ ਸੱਤ ਦਿਨਾਂ ਦੇ ਅੰਦਰ ਜਿਰੀਬਾਮ ਜ਼ਿਲ੍ਹੇ ਵਿੱਚ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੀ ਹੱਤਿਆ ਲਈ ਜ਼ਿੰਮੇਵਾਰ ਸ਼ੱਕੀ ਕੁਕੀ ਅੱਤਵਾਦੀਆਂ ਵਿਰੁੱਧ "ਵੱਡੇ ਪੱਧਰ 'ਤੇ ਕਾਰਵਾਈ" ਸ਼ੁਰੂ ਕਰਨ ਦਾ ਮਤਾ ਪਾਸ ਕੀਤਾ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਸੋਮਵਾਰ ਰਾਤ ਨੂੰ ਹੋਈ ਇਸ ਬੈਠਕ 'ਚ 27 ਵਿਧਾਇਕ ਸ਼ਾਮਲ ਹੋਏ। ਬਿਆਨ 'ਚ ਕਿਹਾ ਗਿਆ ਹੈ, ''ਸੱਤ ਦਿਨਾਂ ਦੇ ਅੰਦਰ ਛੇ ਮਾਸੂਮ ਔਰਤਾਂ ਅਤੇ ਬੱਚਿਆਂ ਦੀ ਹੱਤਿਆ ਲਈ ਜ਼ਿੰਮੇਵਾਰ ਸ਼ੱਕੀ ਕੁਕੀ ਅੱਤਵਾਦੀਆਂ ਦੇ ਖਿਲਾਫ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ।'' ਹਾਲਾਂਕਿ, ਅੰਦੋਲਨ ਨੂੰ ਮੁਅੱਤਲ ਕਰਨ ਦੇ COCOMI ਦੇ ਫ਼ੈਸਲੇ ਦੀ ਕਈ ਮਹਿਲਾ ਸੰਗਠਨਾਂ ਦੁਆਰਾ ਆਲੋਚਨਾ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਰਨਾ ਜਾਰੀ ਰਹੇਗਾ। ਇਸ ਦੌਰਾਨ, ਇੰਫਾਲ ਪੂਰਬੀ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ, ਜਿਰੀਬਾਮ ਵਿੱਚ ਸ਼ੱਕੀ ਕੁਕੀ ਅੱਤਵਾਦੀਆਂ ਦੁਆਰਾ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦੇ ਹੋਏ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ।
ਇਹ ਵੀ ਪੜ੍ਹੋ - ਅੱਜ ਜਾਂ ਭਲਕੇ ਪੈ ਸਕਦੈ ਭਾਰੀ ਮੀਂਹ, ਇਸ ਸੂਬੇ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਕਤਾ ਕਪੂਰ ਨਾਲ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੇਖੀ 'ਦਿ ਸਾਬਰਮਤੀ ਰਿਪੋਰਟ'
NEXT STORY