ਨਵੀਂ ਦਿੱਲੀ, (ਅਨਸ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਇਕ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਜਨਵਰੀ ਤੱਕ ਵਧਾ ਦਿੱਤੀ ਹੈ।
ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਸਿੰਘ ਨੂੰ 12 ਜਨਵਰੀ ਨੂੰ ਰਾਜ ਸਭਾ ਲਈ ਮੁੜ ਚੁਣੇ ਜਾਣ ਦੀ ਸੂਰਤ ਵਿਚ ਆਪਣਾ ਚੋਣ ਸਰਟੀਫਿਕੇਟ ਲੈਣ ਲਈ ਰਿਟਰਨਿੰਗ ਅਫ਼ਸਰ ਕੋਲ ਪਹੁੰਚ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ। ਸੰਭਾਵਨਾ ਹੈ ਕਿ ਸੰਜੇ ਸਿੰਘ ਅਤੇ ‘ਆਪ’ ਦੇ 2 ਹੋਰ ਉਮੀਦਵਾਰ ਦਿੱਲੀ ਵਿਧਾਨ ਸਭਾ ਵਿਚ ਪਾਰਟੀ ਦਾ ਬਹੁਮਤ ਹੋਣ ਕਾਰਨ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਜਾਣਗੇ।
ਰਾਮ ਮੰਦਰ ਦਾ ਪ੍ਰਸ਼ਾਦ ਘਰ ਬੈਠੇ ਮੰਗਵਾਓ, ਇੱਥੇ ਹੋ ਰਹੀ ਐਡਵਾਂਸ ਬੁਕਿੰਗ
NEXT STORY