ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜੁਡੀਸ਼ੀਅਲ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ।
ਆਮ ਆਦਮੀ ਪਾਰਟੀ ਦੇ ਨੇਤਾ ਸਿਸੋਦੀਆ ਨੂੰ ਉਨ੍ਹਾਂ ਦੀ ਜੁਡੀਸ਼ੀਅਲ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਇਕ ਮਾਮਲੇ ’ਚ ਪਿਛਲੇ ਸਾਲ 9 ਮਾਰਚ ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ।
J&K : ਕੁਲਗਾਮ 'ਚ ਮੁਕਾਬਲੇ ਦੌਰਾਨ ਫੌਜ ਨੇ ਚਾਰ ਅੱਤਵਾਦੀ ਕੀਤੇ ਢੇਰ, ਇਕ ਜਵਾਨ ਸ਼ਹੀਦ
NEXT STORY