ਨਵੀਂ ਦਿੱਲੀ- ਬਰਨਾਲਾ ’ਚ ਇਕ ਜੇਲ੍ਹ ਕੈਦੀ ਕਰਮਜੀਤ ਸਿੰਘ ਦੀ ਜੇਲ੍ਹ ਸੁਪਰਡੈਂਟ ਵਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਪਿੱਠ ’ਤੇ ‘ਅੱਤਵਾਦੀ’ ਲਿਖਿਆ ਹੋਇਆ ਹੈ। ਇਸ ਘਟਨਾ ਦੀ ਮਨਜਿੰਦਰ ਸਿੰਘ ਸਿਰਸਾ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ,‘‘ਇਹ ਨਿੰਦਾਯੋਗ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੈ। ਅਸੀਂ ਇਸ ’ਚ ਸ਼ਾਮਲ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਨ। ਇਸ ਟਵੀਟ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟੈਗ ਕੀਤਾ ਹੈ।
ਦੱਸਣਯੋਗ ਹੈ ਕਿ ਜੇਲ੍ਹ ਸੁਪਰਡੈਂਟ ਵਲੋਂ ਪਹਿਲਾਂ ਕੈਦੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸ ਤੋਂ ਬਾਅਦ ਉਸ ਦੇ ਕੱਪੜੇ ਉਤਾਰ ਕੇ ਪਿੱਠ ’ਤੇ ਗਰਮ ਸਰੀਏ ਨਾਲ ਅੱਤਵਾਦੀ ਲਿਖ ਦਿੱਤਾ ਗਿਆ। ਇਸ ਘਟਨਾ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ। ਕੈਦੀ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਸ ਨੇ ਜੇਲ੍ਹ ’ਚ ਹੋ ਰਹੇ ਅੱਤਿਆਚਾਰ ਬਾਰੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖੇ ਸਨ।
ਇਹ ਵੀ ਪੜ੍ਹੋ : ਸਵਾਲਾਂ ਦੇ ਘੇਰੇ ’ਚ ਬਰਨਾਲਾ ਜੇਲ੍ਹ: ਸੁਪਰਡੈਂਟ ਨੇ ਕੈਦੀ ਦੀ ਕੁੱਟਮਾਰ ਕਰ ਗਰਮ ਸਰੀਏ ਨਾਲ ਪਿੱਠ ‘ਤੇ ਲਿਖਿਆ ਅੱਤਵਾਦੀ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਹੈਰਾਨੀ ਦੀ ਗੱਲ ਸਰਕਾਰ ਨੇ ਪਾਕਿ ਹਵਾਈ ਖੇਤਰ ਦੇ ਇਸਤੇਮਾਲ ਦੀ ਇਜਾਜ਼ਤ ਨਹੀਂ ਮੰਗੀ: ਮਹਿਬੂਬਾ ਮੁਫਤੀ
NEXT STORY