ਨਵੀਂ ਦਿੱਲੀ- ਬੀਤੇ ਦਿਨੀਂ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਮਨਜਿੰਦਰ ਸਿੰਘ ਸਿਰਸਾ 'ਤੇ ਦੋਸ਼ ਲਗਾਏ ਕਿ ਅਰਵਿੰਦ ਕੇਜਰੀਵਾਲ ਅਤੇ ਬਿਕਰਮ ਸਿੰਘ ਮਜੀਠੀਆ ਦਾ ਸਮਝੌਤਾ ਸਿਰਸਾ ਵਲੋਂ ਕਰਵਾਇਆ ਗਿਆ ਸੀ। ਇਸ ਦਾ ਵਿਰੋਧ ਕਰਦੇ ਹੋਏ ਮਨਜਿੰਦਰ ਸਿਰਸਾ ਨੇ ਟਵੀਟ ਕਰ ਕੇ ਸਿੱਧੂ ਨੂੰ ਨਿਸ਼ਾਨੇ 'ਤੇ ਲਿਆ ਹੈ।
ਸਿਰਸਾ ਨੇ ਟਵੀਟ ਕਰ ਕੇ ਕਿਹਾ,''ਸਸਤੇ ਪ੍ਰਚਾਰ ਲਈ ਅਜੀਬੋ-ਗਰੀਬ ਬਿਆਨਬਾਜ਼ੀ ਕਰਨਾ ਨਵਜੋਤ ਸਿੱਧੂ ਦੀ ਜੀਵਨਸ਼ੈਲੀ ਹੈ ਪਰ ਮੈਂ ਉਨ੍ਹਾਂ ਦੇ ਮੂਰਖਤਾਪੂਰਨ ਦੋਸ਼ਾਂ ਦਾ ਸਖ਼ਤ ਵਿਰੋਧ ਕਰਦਾ ਹਾਂ। ਉਨ੍ਹਾਂ ਨੇ ਆਪਣੇ ਆਧਾਰਹੀਣ ਬਿਆਨ ਵਾਪਸ ਲੈਣੇ ਚਾਹੀਦੇ ਹਨ ਅਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਨਹੀਂ ਤਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ।''
ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਨੇ ਵਧਾਈ ਚਿੰਤਾ, ਇਕ ਦਿਨ 'ਚ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ, ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ
NEXT STORY