ਚੰਡੀਗੜ੍ਹ - ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਲਾਗੂ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਭਾਰਤ ਆਏ ਸਿੱਖ ਤੇ ਹੋਰ ਹਜ਼ਾਰਾਂ ਘੱਟ ਗਿਣਤੀ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ।
ਇਹ ਵੀ ਪੜ੍ਹੋ- ਰਾਮ ਭਗਤਾਂ ਲਈ ਖੁਸ਼ਖਬਰੀ: ਹੁਣ ਘਰ ਬੈਠੇ ਰੋਜ਼ ਹੋਣਗੇ ਰਾਮਲੱਲਾ ਦੇ ਦਰਸ਼ਨ, ਪੜ੍ਹੋ ਪੂਰੀ ਖ਼ਬਰ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਸੀ.ਏ.ਏ. ਲਾਗੂ ਕਰਨਾ ਇਨ੍ਹਾਂ ਘੱਟ ਗਿਣਤੀ ਪਰਿਵਾਰਾਂ ਜੋ ਆਪਣੇ ਪਰਿਵਾਰਕ ਜੀਆਂ ਦੀ ਜਾਨ ਮਾਲ ਦੀ ਰਾਖੀ ਵਾਸਤੇ ਆਪਣੇ ਮੁਲਕਾਂ ਤੋਂ ਭਾਰਤ ਆਏ, ਦੀ ਚਿਰੋਕਣੀ ਮੰਗ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਪਾਕਿਸਤਾਨ, ਅਫਗਾਨਿਸਤਾਨ ਅਤੇ ਹੋਰ ਮੁਲਕਾਂ ਤੋਂ ਸੈਂਕੜੇ ਪਰਿਵਾਰਾਂ ਨੂੰ ਭਾਰਤ ਲਿਆਂਦਾ ਸੀ ਤਾਂ ਜੋ ਉਨ੍ਹਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ ਤੇ ਉਨ੍ਹਾਂ ਨੂੰ ਨਿਰਪੱਖ, ਆਜ਼ਾਦ ਅਤੇ ਸਨਮਾਨ ਭਰੀ ਜ਼ਿੰਦਗੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਸਕੂਲਾਂ ਵਿੱਚ ਦਾਖਲਿਆਂ, ਡ੍ਰਾਇਵਿੰਗ ਲਾਇਸੰਸ ਬਣਵਾਉਣ, ਪਾਸਪੋਰਟ ਆਦਿ ਬਣਵਾਉਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਭਾਜਪਾ ਦੇ ਸਕੱਤਰ ਨੇ ਕਿਹਾ ਕਿ ਹੁਣ ਸੀ.ਏ.ਏ. ਲਾਗੂ ਹੋਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਪਰਿਵਾਰਾਂ ਦੇ ਨਾਲ ਰਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਪਹਿਲਾਂ ਇਹ ਸੀ.ਏ.ਏ. ਕਾਨੂੰਨ ਪਾਸ ਕੀਤਾ ਅਤੇ ਹੁਣ ਇਸ ਨੂੰ ਲਾਗੂ ਕਰ ਕੇ ਘੱਟ ਗਿਣਤੀਆਂ ਨੂੰ ਲਾਭ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਮ ਭਗਤਾਂ ਲਈ ਖੁਸ਼ਖਬਰੀ: ਹੁਣ ਘਰ ਬੈਠੇ ਰੋਜ਼ ਹੋਣਗੇ ਰਾਮਲੱਲਾ ਦੇ ਦਰਸ਼ਨ, ਪੜ੍ਹੋ ਪੂਰੀ ਖ਼ਬਰ
NEXT STORY