ਨਵੀਂ ਦਿੱਲੀ- ਦਿਲਜੀਤ ਦੋਸਾਂਝ ਦੀ ਫ਼ਿਲਮ 'ਪੰਜਾਬ 95', ਜਿਸ ਨੂੰ ਰਿਲੀਜ਼ ਦੀ ਇਜਾਜ਼ਤ ਨਾ ਮਿਲਣ ਕਾਰਨ ਦੋ ਦਿਨ ਪਹਿਲਾਂ ਹੀ OTT ਪਲੇਟਫਾਰਮ Zee5 'ਤੇ 'ਸਤਲੁਜ' ਨਾਂ ਨਾਲ ਰਿਲੀਜ਼ ਕੀਤਾ ਗਿਆ ਸੀ, ਨੂੰ ਹੁਣ ਇੱਥੋਂ ਵੀ ਹਟਾ ਦਿੱਤਾ ਗਿਆ ਹੈ। ਇਸ ਮਾਮਲੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਇਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ 'ਕੇਰਲਾ ਸਟੋਰੀਜ਼' ਤੇ 'ਕਸ਼ਮੀਰ ਫਾਈਲਜ਼' ਵਰਗੀਆਂ ਫ਼ਿਲਮਾਂ, ਜੋ ਕਿ ਪ੍ਰੋਪਾਗੰਡਾ ਅਧਾਰਿਤ ਜਾਪਦੀਆਂ ਹਨ, 'ਤੇ ਕਦੇ ਵੀ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾਈ ਗਈ। ਇੱਥੋਂ ਤੱਕ ਕਿ ਇਨ੍ਹਾਂ ਫ਼ਿਲਮਾਂ ਨੂੰ ਟੈਕਸ ਫ੍ਰੀ ਕਰ ਦਿੱਤਾ ਗਿਆ ਸੀ ਤੇ ਇਨ੍ਹਾਂ ਦੇ ਪ੍ਰਮੋਸ਼ਨ ਲਈ ਟੀ.ਵੀ. 'ਤੇ ਸਪੈਸ਼ਲ ਪ੍ਰੋਗਰਾਮ ਵੀ ਕਰਵਾਏ ਗਏ ਸਨ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਫਿਲਮਾਂ ਨੂੰ ਦੇਖਣ।
ਉਨ੍ਹਾਂ ਅੱਗੇ ਕਿਹਾ ਕਿ ਦਿਲਜੀਤ ਦੀ ਫ਼ਿਲਮ 'ਸਤਲੁਜ', ਜਿਸ 'ਚ ਸਿੱਖਾਂ ਨਾਲ ਹੋਇਆ ਬਿਰਤਾਂਤ ਦਿਖਾਇਆ ਗਿਆ ਹੈ, ਜੋ ਕਿ ਕਾਂਗਰਸ ਦੀ ਸਰਕਾਰ ਵੇਲੇ ਹੋਇਆ ਸੀ। ਇਸ ਫ਼ਿਲਮ ਤੋਂ ਆਖ਼ਿਰ ਭਾਜਪਾ ਨੂੰ ਕੀ ਪਰੇਸ਼ਾਨੀ ਹੈ ? ਉਨ੍ਹਾਂ ਪੁੱਛਿਆ ਕਿ ਜੇਕਰ ਕੇਰਲਾ ਸਟੋਰੀਜ਼ ਤੇ ਕਸ਼ਮੀਰ ਫਾਈਲਜ਼ ਵਰਗੀਆਂ ਫਿਲਮਾਂ ਨੂੰ ਪ੍ਰਮੋਸ਼ਨ ਦੇ ਨਾਲ ਰਿਲੀਜ਼ ਕੀਤਾ ਜਾ ਸਕਦਾ ਹੈ ਤਾਂ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਬਣੀ 'ਸਤਲੁਜ' ਨੂੰ ਆਖ਼ਿਰ ਕਿਉਂ ਹਟਾਇਆ ਗਿਆ ਹੈ ? ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਕਾਰ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦੀ ਹੈ ਤੇ ਇਸ ਫ਼ੈਸਲੇ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗੀ।
ਇਹ ਵੀ ਪੜ੍ਹੋ- ਇਕ ਹਾਰ ਤੇ ਸਭ ਖ਼ਤਮ ! ਦੁਨੀਆ ਦੇ ਸਭ ਤੋਂ ਦਿੱਗਜ ਫੁੱਟਬਾਲਰਾਂ 'ਚੋਂ ਇਕ ਨੇ ਕਰ'ਤਾ ਸੰਨਿਆਸ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
8th Pay Commission ਦੇ ਗਠਨ ਦਰਮਿਆਨ ਮੁਲਾਜ਼ਮਾਂ ਨੂੰ ਝਟਕਾ, ਤਨਖ਼ਾਹ ਤੇ ਪੈਨਸ਼ਨ ਨੂੰ ਲੈ ਕੇ ਛਿੜੀ ਨਵੀਂ ਬਹਿਸ
NEXT STORY