ਨਵੀਂ ਦਿੱਲੀ— ਕਾਂਗਰਸ ਨੇਤਾ ਅਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਨੇਤਾ ਮਨਜੀਤ ਸਿੰਘ ਜੀ. ਕੇ. ਨੇ ਵੱਡਾ ਬਿਆਨ ਦਿੱਤਾ ਹੈ। ਜੀ. ਕੇ. ਨੇ ਕਿਹਾ, ''ਨਵਜੋਤ ਸਿੰਘ ਸਿੱਧੂ ਨੂੰ ਕਦੇ ਸਮਝਿਆ ਨਹੀਂ ਜਾ ਸਕਦਾ। ਕਦੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਤਰੀਫ ਕਰਦੇ ਸਨ, ਹੁਣ ਵਿਰੋਧ ਕਰਦੇ ਹਨ। ਕਦੇ ਉਹ ਸੋਨੀਆ ਗਾਂਧੀ ਨੂੰ ਇਟਾਲੀਅਨ ਮੰਮੀ ਕਹਿੰਦੇ ਸਨ। ਅੱਜ ਉਨ੍ਹਾਂ ਦੇ ਪੈਰੀਂ ਹੱਥ ਲਾਉਂਦੇ ਹਨ। ਤਾਜ਼ਾ ਮਾਮਲੇ ਵਿਚ ਉਨ੍ਹਾਂ ਨੇ ਆਪਣੇ ਮੁੱਖ ਮੰਤਰੀ ਨੂੰ ਹੀ ਨਿਸ਼ਾਨਾ ਬਣਾ ਦਿੱਤਾ ਹੈ। ਅਜਿਹਾ ਲੱਗਦਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।''
ਦਰਅਸਲ ਹਾਲ ਹੀ 'ਚ ਸਿੱਧੂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਦੇ ਕਹਿਣ 'ਤੇ ਉਹ ਪਾਕਿਸਤਾਨ ਗਏ ਸਨ ਅਤੇ ਉਹ ਹੀ ਉਨ੍ਹਾਂ ਦੇ ਕੈਪਟਨ ਹਨ। ਜਦੋਂ ਇਹ ਪੁੱਛਿਆ ਗਿਆ ਕਿ ਉਨ੍ਹਾਂ ਨੇ ਪਾਕਿਸਤਾਨ ਜਾਣ ਨੂੰ ਲੈ ਕੇ ਆਪਣੇ ਕੈਪਟਨ ਦੀ ਸਲਾਹ ਅਣਸੁਣੀ ਕਿਉਂ ਕੀਤੀ, ਤਾਂ ਉਨ੍ਹਾਂ ਨੇ ਕਿਹਾ, ''ਤੁਸੀਂ ਕਿਸ ਕੈਪਟਨ ਦੀ ਗੱਲ ਕਰ ਰਹੇ ਹੋ। ਓਹ! ਕੈਪਟਨ ਅਮਰਿੰਦਰ ਸਿੰਘ। ਉਹ ਆਰਮੀ ਕੈਪਟਨ ਹਨ। ਮੇਰੇ ਕੈਪਟਨ ਰਾਹੁਲ ਗਾਂਧੀ ਹਨ ਅਤੇ ਕੈਪਟਨ ਦੇ ਕੈਪਟਨ ਵੀ ਰਾਹੁਲ ਗਾਂਧੀ ਹਨ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਪਾਕਿਸਤਾਨ 'ਚ ਰੱਖੇ ਗਏ ਨੀਂਹ ਪੱਥਰ ਸਮਾਗਮ ਵਿਚ ਸ਼ਿਰਕਤ ਕਰਨ ਲਈ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਇਸ ਸੱਦੇ ਨੂੰ ਠੁਕਰਾ ਦਿੱਤਾ ਸੀ। ਕਿਹਾ ਜਾਂਦਾ ਹੈ ਕਿ ਸਿੱਧੂ ਦੇ ਉੱਥੇ ਜਾਣ ਤੋਂ ਵੀ ਖੁਸ਼ ਨਹੀਂ ਸਨ।
ਰਾਜਧਾਨੀ 'ਚ ਸਾਹ ਲੈਣਾ ਫਿਰ ਔਖਾ, ਨਹੀਂ ਮਿਲ ਰਹੀ ਰਾਹਤ
NEXT STORY