ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਲੱਦਾਖ 'ਚ ਚੀਨ ਨਾਲ ਡੈੱਡਲਾਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਬਿਆਨ ਨੂੰ ਲੈ ਕੇ ਸੋਮਵਾਰ ਨੂੰ ਕਿਹਾ ਕਿ ਮੋਦੀ ਨੂੰ ਆਪਣੇ ਬਿਆਨ ਨਾਲ ਚੀਨ ਦੇ ਸਾਜ਼ਿਸ਼ਕਾਰੀ ਰੁਖ਼ ਨੂੰ ਤਾਕਤ ਨਹੀਂ ਦੇਣੀ ਚਾਹੀਦੀ ਹੈ ਅਤੇ ਰਾਸ਼ਟਰੀ ਸੁਰੱਖਿਆ ਅਤੇ ਰਣਨੀਤਕ ਹਿੱਤਾਂ 'ਤੇ ਪੈਣ ਵਾਲੇ ਆਪਣੇ ਸ਼ਬਦਾਂ ਦੇ ਪ੍ਰਭਾਵ ਨੂੰ ਲੈ ਕੇ ਬਹੁਤ ਜ਼ਿਆਦਾ ਸੁਚੇਤ ਰਹਿਣਾ ਚਾਹੀਦਾ ਹੈ। ਮਨਮੋਹਨ ਨੇ ਇਹ ਵੀ ਕਿਹਾ ਕਿ ਗੁੰਮਰਾਹ ਭਰੇ ਪ੍ਰਚਾਰ ਕਦੇ ਵੀ ਕੂਟਨੀਤੀ ਅਤੇ ਮਜ਼ਬੂਤ ਅਗਵਾਈ ਦਾ ਬਦਲ ਨਹੀਂ ਹੋ ਸਕਦੇ ਅਤੇ ਇਹ ਯਕੀਨੀ ਹੋਣਾ ਚਾਹੀਦਾ ਹੈ ਕਿ 20 ਭਾਰਤੀ ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ ਪਰ ਜੇਕਰ ਅਜਿਹਾ ਨਹੀਂ ਹੋਇਆ ਤਾਂ ਇਹ ਫ਼ਤਵਾ ਨਾਲ ਇਤਿਹਾਸਕ ਧੋਖਾ ਹੋਵੇਗਾ।
ਸਾਬਕਾ ਪ੍ਰਧਾਨ ਮੰਤਰੀ ਸਿੰਘ ਨੇ ਇੱਕ ਬਿਆਨ 'ਚ ਕਿਹਾ ਕਿ 15-16 ਜੂਨ, 2020 ਨੂੰ ਗਲਵਾਨ ਘਾਟੀ 'ਚ ਭਾਰਤ ਦੇ 20 ਬਹਾਦਰ ਜਵਾਨਾਂ ਨੇ ਬਹਾਦਰੀ ਦੇ ਨਾਲ ਆਪਣਾ ਫਰਜ਼ ਨਿਭਾਉਂਦੇ ਹੋਏ ਦੇਸ਼ ਲਈ ਆਪਣੀ ਜਾਨ ਦੇ ਦਿੱਤੀ। ਇਸ ਮਹਾਨ ਕੁਰਬਾਨੀ ਲਈ ਅਸੀਂ ਇਸ ਬਹਾਦਰ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਧੰਨਵਾਦੀ ਹਾਂ ਪਰ ਉਨ੍ਹਾਂ ਦੀ ਇਹ ਕੁਰਬਾਨੀ ਵਿਅਰਥ ਨਹੀਂ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੀਨ ਨੇ ਅਪ੍ਰੈਲ, 2020 ਤੋਂ ਲੈ ਕੇ ਅੱਜ ਤੱਕ ਭਾਰਤੀ ਸਰਹੱਦ 'ਚ ਗਲਵਾਨ ਘਾਟੀ ਅਤੇ ਪੈਂਗੋਂਗ ਤਸੋ ਝੀਲ ਇਲਾਕੇ 'ਚ ਕਈ ਵਾਰ ਘੁਸਪੈਠ ਕੀਤੀ ਹੈ। ਅਸੀਂ ਨਾ ਤਾਂ ਉਨ੍ਹਾਂ ਦੀਆਂ ਧਮਕੀਆਂ ਅਤੇ ਦਬਾਅ ਦੇ ਸਾਹਮਣੇ ਝੁਕਾਂਗੇ ਅਤੇ ਨਾ ਹੀ ਆਪਣੀ ਜ਼ਮੀਨ ਨਾਲ ਕੋਈ ਸਮਝੌਤਾ ਕਰਾਂਗੇ। ਮਨਮੋਹਨ ਨੇ ਕਿਹਾ ਕਿ ਅੱਜ ਅਸੀਂ ਇਤਿਹਾਸ ਦੇ ਇੱਕ ਨਾਜ਼ੁਕ ਮੋੜ 'ਤੇ ਖੜ੍ਹੇ ਹਾਂ। ਸਾਡੀ ਸਰਕਾਰ ਦੇ ਫ਼ੈਸਲੇ ਅਤੇ ਸਰਕਾਰ ਵੱਲੋਂ ਚੁੱਕੇ ਗਏ ਕਦਮ ਤੈਅ ਕਰਣਗੇ ਕਿ ਭਵਿੱਖ ਦੀਆਂ ਪੀੜ੍ਹੀਆਂ ਸਾਡਾ ਮੁਲਾਂਕਣ ਕਿਵੇਂ ਕਰਣਗੀਆਂ। ਜੋ ਦੇਸ਼ ਦੀ ਅਗਵਾਈ ਕਰ ਰਹੇ ਹਨ, ਉਨ੍ਹਾਂ ਦੇ ਮੋਢਿਆਂ 'ਤੇ ਫਰਜ਼ ਦੀ ਵੱਡੀ ਜ਼ਿੰਮੇਵਾਰੀ ਹੈ।
ਐਮਾਜ਼ੋਨ ਨੂੰ ਮਿਲੀ ਭਾਰਤ 'ਚ ਅਲਕੋਹਲ, ਵਾਈਨ ਤੇ ਬੀਅਰ ਦੀ ਹੋਮ ਡਿਲੀਵਰੀ ਦੀ ਮਨਜ਼ੂਰੀ
NEXT STORY