ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ਨੂੰ ਰਾਸ਼ਟਰ ਲਈ ਇਕ ਵੱਡਾ ਘਾਟਾ ਦੱਸਿਆ ਹੈ। ਉਨ੍ਹਾਂ ਨੇ ਮਨਮੋਹਨ ਸਿੰਘ ਦੀ ਪ੍ਰਸ਼ੰਸਾ ਕਰਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਸਾਧਾਰਣ ਪਿੱਠਭੂਮੀ ਤੋਂ ਆਉਣ ਦੇ ਬਾਵਜੂਦ ਉਹ ਦੇਸ਼ ਦੇ ਕੁਝ ਸਭ ਤੋਂ ਮਹੱਤਵਪੂਰਨ ਅਹੁਦਿਆਂ 'ਤੇ ਪਹੁੰਚੇ।
ਪ੍ਰਧਾਨ ਮੰਤਰੀ ਮੋਦੀ ਨੇ ਇਕ ਉੱਘੇ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੰਘ ਦਾ ਜੀਵਨ ਉਨ੍ਹਾਂ ਦੀ ਈਮਾਨਦਾਰੀ ਅਤੇ ਸਾਦਗੀ ਦਾ ਪ੍ਰਤੀਬਿੰਬ ਹੈ। ਸੁਧਾਰਾਂ ਪ੍ਰਤੀ ਸਿੰਘ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਵਿਕਾਸ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੰਘ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਇਹ ਸਬਕ ਬਣੇਗਾ ਕਿ ਕਿਵੇਂ ਕੋਈ ਵਿਅਕਤੀ ਨਿੱਜੀਕਰਨ ਅਤੇ ਸੰਘਰਸ਼ਾਂ ਤੋਂ ਉਪਰ ਉਠ ਕੇ ਸਫਲਤਾ ਦੀਆਂ ਬੁਲੰਦੀਆਂ ਨੂੰ ਹਾਸਲ ਕਰ ਸਕਦਾ ਹੈ। ਸਾਬਕਾ ਵਿੱਤ ਮੰਤਰੀ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ।
ਦੱਸ ਦੇਈਏ ਕਿ ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਪਿੰਡ ਵਿਚ ਹੋਇਆ ਸੀ। ਇਕ ਸਾਧਾਰਨ ਪਿਛੋਕੜ ਨਾਲ ਸਬੰਧ ਰੱਖਣ ਵਾਲੇ ਸਿੰਘ ਨੇ ਆਪਣੇ ਜੀਵਨ 'ਚ ਸਿੱਖਿਆ, ਅਰਥਸ਼ਾਸਤਰ ਅਤੇ ਸਿਆਸਤ 'ਚ ਅਸਾਧਾਰਨ ਪ੍ਰਾਪਤੀਆਂ ਕੀਤੀਆਂ। ਡਾ. ਮਨਮੋਹਨ ਸਿੰਘ ਨੇ 1948 ਵਿਚ ਪੰਜਾਬ ਯੂਨੀਵਰਸਿਟੀ ਤੋਂ ਮੈਟ੍ਰਿਕ ਦੀ ਪ੍ਰੀਖਿਆ ਪਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ 1957 ਵਿਚ ਕੈਂਬਰਿਜ ਯੂਨੀਵਰਸਿਟੀ (ਯੂ.ਕੇ.) ਤੋਂ ਅਰਥ ਸ਼ਾਸਤਰ ਵਿਚ ਫਸਟ ਕਲਾਸ ਆਨਰਜ਼ ਦੀ ਡਿਗਰੀ ਪ੍ਰਾਪਤ ਕੀਤੀ। 1962 'ਚ ਆਕਸਫੋਰਡ ਯੂਨੀਵਰਸਿਟੀ ਦੇ ਨਫੀਲਡ ਕਾਲਜ ਤੋਂ ਅਰਥ ਸ਼ਾਸਤਰ 'ਚ ਡੀ. ਫਿਲ ਦੀ ਡਿਗਰੀ ਹਾਸਲ ਕੀਤੀ। ਸਿੱਖਿਆ ਲਈ ਉਨ੍ਹਾਂ ਦੇ ਜਨੂੰਨ ਨੇ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਅਤੇ ਦਿੱਲੀ ਸਕੂਲ ਆਫ਼ ਇਕਨਾਮਿਕਸ ਵਿਚ ਪੜ੍ਹਾਉਣ ਲਈ ਪ੍ਰੇਰਿਤ ਕੀਤਾ।
ਭਾਰਤ ਲਈ ਮਨਮੋਹਨ ਸਿੰਘ ਦਾ ਯੋਗਦਾਨ ਹਮੇਸ਼ਾ ਰੱਖਿਆ ਜਾਵੇਗਾ ਯਾਦ : RSS
NEXT STORY