ਨਵੀਂ ਦਿੱਲੀ (ਏਜੰਸੀ)- ਕੇਂਦਰ ਨੇ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦੇ ਕੇ ਮੰਗਲਵਾਰ ਨੂੰ ਨੋਟੀਫਾਈਡ ਕਰ ਦਿੱਤਾ। ਇਸ ਸਬੰਧ ਵਿਚ ਕਾਨੂੰਨ ਅਤੇ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਅਰਜੁਨ ਰਾਮ ਮੇਘਵਾਲ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, ‘ਭਾਰਤ ਦੇ ਸੰਵਿਧਾਨ ਵੱਲੋਂ ਮੁਹੱਈਆਾ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਰਾਸ਼ਟਰਪਤੀ ਨੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰਾ ਕਰ ਕੇ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਮਨਮੋਹਨ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਹੈ।’
ਇਹ ਵੀ ਪੜ੍ਹੋ: ਅਮਰੀਕਾ ਦੇ ਸੀਨੀਅਰ ਡਿਪਲੋਮੈਟ ਭਾਰਤ, ਸ਼੍ਰੀਲੰਕਾ ਅਤੇ ਨੇਪਾਲ ਦਾ ਕਰਨਗੇ ਦੌਰਾ
ਜਸਟਿਸ ਮਨਮੋਹਨ ਦੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕਣ ’ਤੇ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ ਵੱਧ ਕੇ 33 ਹੋ ਜਾਵੇਗੀ, ਜੋ ਕੁੱਲ ਪ੍ਰਵਾਨਿਤ ਗਿਣਤੀ ਨਾਲੋਂ ਇਕ ਘੱਟ ਹੈ। ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ ਸਮੇਤ ਕੁੱਲ 34 ਜੱਜ ਹੋ ਸਕਦੇ ਹਨ। ਸੁਪਰੀਮ ਕੋਰਟ ਕੌਲਿਜੀਅਮ ਨੇ 28 ਨਵੰਬਰ ਨੂੰ ਜਸਟਿਸ ਮਨਮੋਹਨ ਨੂੰ ਸਿਖਰਲੀ ਅਦਾਲਤ ਵਿੱਚ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ।
ਇਹ ਵੀ ਪੜ੍ਹੋ: ਟਰੰਪ ਦੀ ਟੈਰਿਫ ਲਗਾਉਣ ਦੀ ਧਮਕੀ ਦੇ ਬਾਵਜੂਦ ਬ੍ਰਿਕਸ 'ਚ ਸਹਿਯੋਗ ਵਧਾਏਗਾ ਚੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਤਨਖਾਹਾਂ 'ਚ ਵਾਧਾ ਤੇ ਸੁਖਬੀਰ ਬਾਦਲ ਨੇ ਨਿਭਾਈ ਪਹਿਲੇ ਦਿਨ ਦੀ ਸੇਵਾ, ਪੜ੍ਹੋ ਅੱਜ ਦੀਆਂ ਟੌਪ-10 ਖਬਰਾਂ
NEXT STORY