ਨਵੀਂ ਦਿੱਲੀ— ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ, ਉਹ 88 ਸਾਲ ਦੇ ਹੋ ਗਏ ਹਨ। ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ। ਰਾਹੁਲ ਨੇ ਮਨਮੋਹਨ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਉਨ੍ਹਾਂ ਵਰਗੇ ਪ੍ਰਧਾਨ ਮੰਤਰੀ ਦੀ ਕਮੀ ਨੂੰ ਮਹਿਸੂਸ ਕਰ ਰਿਹਾ ਹੈ।
ਰਾਹੁਲ ਨੇ ਟਵਿੱਟਰ ’ਤੇ ਟਵੀਟ ਕੀਤਾ ਕਿ ਭਾਰਤ ਅੱਜ ਅਜਿਹੇ ਪ੍ਰਧਾਨ ਮੰਤਰੀ ਦੀ ਕਮੀ ਮਹਿਸੂਸ ਕਰ ਰਿਹਾ ਹੈ, ਜਿਸ ’ਚ ਡਾ. ਮਨਮੋਹਨ ਸਿੰਘ ਵਰਗੀ ਸਮਝ ਹੋਵੇ। ਉਨ੍ਹਾਂ ਦੀ ਈਮਾਨਦਾਰੀ, ਸ਼ਿਸ਼ਟਾਚਾਰ ਅਤੇ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ ਅਤੇ ਆਉਣ ਵਾਲਾ ਸਾਲ ਖੁਸ਼ਨੁਮਾ ਹੋਵੇ।
ਦੱਸਣਯੋਗ ਹੈ ਕਿ ਦੇਸ਼ ਦੇ 13ਵੇਂ ਪ੍ਰਧਾਨ ਮੰਤਰੀ ਰਹੇ ਡਾ. ਮਨਮੋਹਨ ਸਿੰਘ ਦਾ ਅੱਜ 88ਵਾਂ ਜਨਮ ਦਿਨ ਹੈ। 26 ਸਤੰਬਰ 1932 ਨੂੰ ਜਨਮੇ ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਰਹੇ। ਮਨਮੋਹਨ ਸਿੰਘ ਆਪਣੀ ਸਾਦਗੀ ਦੇ ਚੱਲਦੇ ਦੇਸ਼ ਦੇ ਹੋਰ ਪ੍ਰਧਾਨ ਮੰਤਰੀਆਂ ਤੋਂ ਵੱਖ ਹਨ। ਉਹ ਆਪਣੀ ਚੁੱਪੀ ਦੀ ਵਜ੍ਹਾ ਤੋਂ ਅਕਸਰ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਰਹੇ ਪਰ ਉਨ੍ਹਾਂ ਦੀ ਸਾਦਗੀ ਨੂੰ ਹਰ ਕਿਸੇ ਨੂੰ ਪ੍ਰੇਰਿਤ ਕੀਤਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਕ ਅਰਥਸ਼ਾਸਤਰੀ ਵਜੋਂ ਜਾਣਿਆ ਜਾਂਦਾ ਹੈ। ਮਨਮੋਹਨ ਸਿੰਘ ਨੇ 1990 ਦੇ ਦਹਾਕੇ ਵਿਚ ਉਦਾਰੀਕਰਨ ਦੀਆਂ ਨੀਤੀਆਂ ਜ਼ਰੀਏ ਭਾਰਤੀ ਅਰਥਵਿਵਸਥਾ ਨੂੰ ਸੰਕਟ ’ਚੋਂ ਕੱਢਿਆ ਸੀ।
ਦੱਸ ਦੇਈਏ ਕਿ ਆਕਸਫੋਰਡ ਯੂਨੀਵਰਸਿਟੀ ਤੋਂ ਪੀ. ਐੱਚ. ਈ. ਕਰਨ ਵਾਲੇ ਡਾ. ਮਨਮੋਹਨ ਸਿੰਘ ਵਿੱਤ ਮੰਤਰੀ ਦੇ ਅਹੁਦੇ ’ਤੇ ਵੀ ਰਹੇ। ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਦੇ ਰੂਪ ਵਿਚ ਮਨਮੋਹਨ ਸਿੰਘ ਨੇ 1991 ’ਚ ਆਰਥਿਕ ਸੁਧਾਰ ਦੀ ਦਿਸ਼ਾ ’ਚ ਕਈ ਵੱਡੇ ਅਤੇ ਅਹਿਮ ਕਦਮ ਚੁੱਕੇ।
ਹਰਿਆਣਾ ਦੇ ਹਿਸਾਰ 'ਚ ਬਦਮਾਸ਼ਾਂ ਨੇ ਪੈਟਰੋਲ ਪੰਪ ਮੈਨੇਜਰ ਦਾ ਕਤਲ ਕੀਤਾ
NEXT STORY