ਨਵੀਂ ਦਿੱਲੀ- ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ’ਚ ਦਾਖ਼ਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ ਅਤੇ ਸਿਹਤ ’ਚ ਸੁਧਾਰ ਹੋ ਰਿਹਾ ਹੈ। ਏਮਜ਼ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਏਮਜ਼ ਦੇ ਇਕ ਅਧਿਕਾਰੀ ਨੇ ਦੱਸਿਆ,‘‘ਸਾਬਕਾ ਪ੍ਰਧਾਨ ਮੰਤਰੀ ਦੀ ਹਾਲਤ ਸਥਿਰ ਹੈ ਅਤੇ ਸਿਹਤ ’ਚ ਸੁਧਾਰ ਹੋ ਰਿਹਾ ਹੈ।’’ ਦੱਸ ਦੇਈਏ ਕਿ ਬੁੱਧਵਾਰ ਨੂੰ 89 ਸਾਲਾ ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡੀਓ-ਨਿਊਰ ਕੇਂਦਰ ਦੇ ਨਿੱਜੀ ਵਾਰਡ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਹ ਡਾਕਟਰ ਨਿਤੀਸ਼ ਨਾਈਕ ਦੀ ਅਗਵਾਈ ’ਚ ਦਿਲ ਦੇ ਰੋਗ ਮਾਹਿਰਾਂ ਦੀ ਟੀਮ ਦੀ ਦੇਖ-ਰੇਖ ’ਚ ਹਨ। ਮਨਮੋਹਨ ਸਿੰਘ ਨੂੰ ਬੁਖ਼ਾਰ ਆ ਗਿਆ ਸੀ ਅਤੇ ਉਹ ਉਸ ਤੋਂ ਉੱਭਰ ਵੀ ਗਏ ਸਨ ਪਰ ਉਨ੍ਹਾਂ ਨੂੰ ਕਮਜ਼ੋਰੀ ਮਹਿਸੂਸ ਹੋਣ ਲੱਗੀ ਸੀ ਅਤੇ ਉਹ ਸਿਰਫ਼ ਤਰਲ ਚੀਜ਼ਾਂ ਦਾ ਸੇਵਨ ਕਰ ਪਾ ਰਹੇ ਸਨ।
ਇਹ ਵੀ ਪੜ੍ਹੋ : ਸਾਬਕਾ PM ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ, ਏਮਜ਼ ’ਚ ਇਲਾਜ ਜਾਰੀ
ਉੱਥੇ ਹੀ ਕਾਂਗਰਸ ਨੇ ਏਮਜ਼ ’ਚ ਦਾਖ਼ਲ ਮਨਮੋਹਨ ਸਿੰਘ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਲੋਕਾਂ ਵਲੋਂ ਕੀਤੀ ਗਈ ਪੋਸਟ ਨੂੰ ਅਫ਼ਵਾਹ ਅਤੇ ਗਲਤ ਦੱਸਦੇ ਹੋਏ ਕਿਹਾ ਕਿ ਸਾਰੇ ਲੋਕਾਂ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਪ੍ਰਾਇਵੇਸੀ ਦਾ ਸਨਮਾਨ ਕਰਨਾ ਚਾਹੀਦਾ। ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਮੀਡੀਆ ਵਿਭਾਗ ਦੇ ਸਹਿ-ਇੰਚਾਰਜ ਪ੍ਰਣਵ ਝਾ ਨੇ ਇਹ ਵੀ ਦੱਸਿਆ ਕਿ ਮਨਮੋਹਨ ਸਿੰਘ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਉਨ੍ਹਾਂ ਟਵੀਟ ਕੀਤਾ,‘‘ਡਾਕਟਰ ਮਨਮੋਹਨ ਸਿੰਘ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਉਹ ਕੱਲ ਦੇ ਮੁਕਾਬਲੇ ਬਿਹਤਰ ਹਨ। ਅਸੀਂ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ। ਕੁਝ ਆਧਾਰਹੀਣ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜੋ ਉੱਚਿਤ ਨਹੀਂ ਹਨ। ਸਾਰਿਆਂ ਨੂੰ ਅਪੀਲ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਪ੍ਰਾਇਵੇਸੀ ਦਾ ਸਨਮਾਨ ਕਰਨ। ਧੰਨਵਾਦ।’’
ਇਹ ਵੀ ਪੜ੍ਹੋ : ਡਾ. ਮਨਮੋਹਨ ਸਿੰਘ ਏਮਜ਼ ’ਚ ਦਾਖ਼ਲ, PM ਮੋਦੀ ਨੇ ਟਵੀਟ ਕਰ ਆਖੀ ਇਹ ਗੱਲ
ਹਿਮਾਚਲ ਪ੍ਰਦੇਸ਼ : ਬੱਸ-ਟਰੱਕ ਦੀ ਟੱਕਰ ’ਚ ਇਕ ਦੀ ਮੌਤ, 14 ਜ਼ਖਮੀ
NEXT STORY