ਨਵੀਂ ਦਿੱਲੀ : ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਠੀਕ ਨਹੀਂ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ ਸੀ। ਮਨਮੋਹਨ ਸਿੰਘ ਨੇ ਪੀਐੱਮ ਮੋਦੀ 'ਤੇ ਦੋਸ਼ ਲਾਇਆ ਕਿ ਉਹ 'ਨਫ਼ਰਤ ਭਰੇ ਭਾਸ਼ਣ' ਦੇ ਕੇ ਜਨਤਕ ਭਾਸ਼ਣ ਦੀ ਸ਼ਾਨ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਗੰਭੀਰਤਾ ਨੂੰ ਢਾਹ ਲਗਾਉਣ ਦਾ ਕੰਮ ਕਰ ਰਹੇ ਹਨ। ਇਹ ਇਸ ਤਰ੍ਹਾਂ ਦਾ ਸੰਕੇਤ ਸੀ ਕਿ ਖ਼ਰਾਬ ਸਿਹਤ ਦੇ ਬਾਵਜੂਦ ਉਹਨਾਂ ਦੇ ਅੰਦਰ ਦਾ ਸਿਆਸਤਦਾਨ ਪੂਰੇ ਜ਼ੋਰਾਂ 'ਤੇ ਸੀ।
ਇਹ ਵੀ ਪੜ੍ਹੋ - ਜਦੋਂ PM ਬਣਨ 'ਤੇ ਮਨਮੋਹਨ ਸਿੰਘ ਨੇ ਪਾਕਿ ਤੋਂ ਮਿਲਣ ਆਏ ਦੋਸਤ ਨੂੰ ਦਿੱਤਾ ਸੀ ਇਹ ਸ਼ਾਨਦਾਰ ਤੋਹਫ਼ਾ
ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਦੇ ਤਹਿਤ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਸਿਰਫ਼ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਕੀਤੀ ਜਾਵੇਗੀ। ਸੀਨੀਅਰ ਕਾਂਗਰਸੀ ਆਗੂ ਨੇ ਫ਼ੌਜ ਵਿੱਚ ਥੋੜ੍ਹੇ ਸਮੇਂ ਲਈ ਭਰਤੀ ਦੀ 'ਅਗਨੀਪਥ' ਯੋਜਨਾ ਨੂੰ ਲਾਗੂ ਕਰਨ ਲਈ ਭਾਜਪਾ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਸੀ ਅਤੇ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸਿਆ ਸੀ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਪੰਜਾਬ ਦੇ ਵੋਟਰਾਂ ਨੂੰ ਉਸ ਸਮੇਂ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਸੀ, "ਭਾਜਪਾ ਸੋਚਦੀ ਹੈ ਕਿ ਦੇਸ਼ ਭਗਤੀ, ਬਹਾਦਰੀ ਅਤੇ ਸੇਵਾ ਦੀ ਕੀਮਤ ਸਿਰਫ਼ ਚਾਰ ਸਾਲ ਹੈ। ਇਹ ਉਨ੍ਹਾਂ ਦੇ ਨਕਲੀ ਰਾਸ਼ਟਰਵਾਦ ਦੀ ਨਿਸ਼ਾਨੀ ਹੈ।" ਕਾਂਗਰਸ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਿਖੀ ਸਿੰਘ ਦੀ ਇਹ ਚਿੱਠੀ 30 ਮਈ ਨੂੰ ਮੀਡੀਆ ਨੂੰ ਜਾਰੀ ਕੀਤੀ ਸੀ। ਸਿੰਘ ਨੇ ਕਿਹਾ ਸੀ ਕਿ ਰੈਗੂਲਰ ਭਰਤੀ ਲਈ ਸਿਖਲਾਈ ਲੈਣ ਵਾਲਿਆਂ ਨਾਲ ਮੋਦੀ ਸਰਕਾਰ ਨੇ ਬੁਰੀ ਤਰ੍ਹਾਂ ਧੋਖਾ ਕੀਤਾ ਹੈ। ਉਨ੍ਹਾਂ ਕਿਹਾ, ''ਹਥਿਆਰਬੰਦ ਸੈਨਾਵਾਂ ਰਾਹੀਂ ਮਾਤ-ਭੂਮੀ ਦੀ ਸੇਵਾ ਕਰਨ ਦਾ ਸੁਫ਼ਨਾ ਦੇਖਣ ਵਾਲਾ ਕਿਸਾਨ ਦਾ ਪੁੱਤਰ, ਪੰਜਾਬ ਦਾ ਨੌਜਵਾਨ ਹੁਣ ਸਿਰਫ਼ ਚਾਰ ਸਾਲ ਦੇ ਕਾਰਜਕਾਲ ਲਈ ਭਰਤੀ ਹੋਣ ਬਾਰੇ ਦੋ ਵਾਰ ਸੋਚ ਰਿਹਾ ਹੈ। ਅਗਨੀਵੀਰ ਯੋਜਨਾ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਂਦੀ ਹੈ। ਇਸ ਲਈ ਕਾਂਗਰਸ ਪਾਰਟੀ ਨੇ ਅਗਨੀਵੀਰ ਸਕੀਮ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਹੈ।"
ਇਹ ਵੀ ਪੜ੍ਹੋ - ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ
ਪੀਐੱਮ ਮੋਦੀ 'ਤੇ ਹਮਲਾ ਕਰਦੇ ਹੋਏ ਮਨਮੋਹਨ ਸਿੰਘ ਨੇ ਕਿਹਾ ਸੀ, 'ਮੈਂ ਇਸ ਚੋਣ ਮੁਹਿੰਮ ਦੌਰਾਨ ਸਿਆਸੀ ਸੰਵਾਦ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹਾਂ। ਮੋਦੀ ਜੀ ਨਫ਼ਰਤ ਭਰੇ ਭਾਸ਼ਣਾਂ ਦੇ ਸਭ ਤੋਂ ਭੈੜੇ ਰੂਪ ਵਿੱਚ ਸ਼ਾਮਲ ਹਨ, ਜੋ ਕਿ ਪੂਰੀ ਤਰ੍ਹਾਂ ਵੰਡਣ ਵਾਲਾ ਹੈ। ਮੋਦੀ ਜੀ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਜਨਤਕ ਭਾਸ਼ਣ ਦੀ ਮਾਣ-ਮਰਿਆਦਾ ਨੂੰ ਘਟਾਇਆ ਹੈ ਅਤੇ ਇਸ ਤਰ੍ਹਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਗੰਭੀਰਤਾ ਨੂੰ ਘਟਾ ਦਿੱਤਾ ਹੈ।'' ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਸੀ, "ਅਤੀਤ ਵਿੱਚ, ਕਿਸੇ ਵੀ ਪ੍ਰਧਾਨ ਮੰਤਰੀ ਨੇ ਸਮਾਜ ਦੇ ਕਿਸੇ ਵਿਸ਼ੇਸ਼ ਵਰਗ ਜਾਂ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਅਜਿਹੇ ਨਫ਼ਰਤ ਭਰੇ, ਗੈਰ-ਸੰਸਦੀ ਅਤੇ ਰੁੱਖੇ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਉਹਨਾਂ ਨੇ ਮੇਰੇ ਬਾਰੇ ਕੁਝ ਗਲਤ ਬਿਆਨ ਵੀ ਦਿੱਤੇ। ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਇੱਕ ਭਾਈਚਾਰੇ ਨੂੰ ਦੂਜੇ ਤੋਂ ਵੱਖ ਨਹੀਂ ਕੀਤਾ। ਇਹ ਸਿਰਫ਼ ਭਾਜਪਾ ਦਾ ਹੀ ਕਾਪੀਰਾਈਟ ਹੈ। ਭਾਰਤ ਦੇ ਲੋਕ ਇਹ ਸਭ ਦੇਖ ਰਹੇ ਹਨ।''
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ... ਮੌਸਮ ਨੂੰ ਲੈ ਕੇ IMD ਦੀ ਵੱਡੀ ਅਪਡੇਟ
NEXT STORY