ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਕਈ ਦਿੱਗਜਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਭਾਜਪਾ ਪ੍ਰਧਾਨ ਜੇਪੀ ਨੱਢਾ ਵੀ ਉਨ੍ਹਾਂ ਦੇ ਨਾਲ ਹਨ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਨੇ ਅੱਜ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਏਮਜ਼ ਤੋਂ ਦੇਰ ਰਾਤ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਗਿਆ।
ਇਹ ਵੀ ਪੜ੍ਹੋ - ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ
ਦੱਸ ਦੇਈਏ ਕਿ ਡਾਕਟਰ ਮਨਮੋਹਨ ਸਿੰਘ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ - IMD ਦਾ ਅਲਰਟ : ਅਗਲੇ 3 ਦਿਨਾਂ 'ਚ ਪਵੇਗੀ ਕੜਾਕੇ ਦੀ ਠੰਡ, ਭਾਰੀ ਮੀਂਹ ਦੇ ਵੀ ਆਸਾਰ
ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ ਦੇ ਮੱਦੇਨਜ਼ਰ ਆਪਣੀ 27 ਅਤੇ 28 ਦਸੰਬਰ ਦੀ ਪ੍ਰਗਤੀ ਯਾਤਰਾ ਮੁਲਤਵੀ ਕਰ ਦਿੱਤੀ ਹੈ। ਉਸ ਦੀ ਯਾਤਰਾ ਦਾ ਪਹਿਲਾ ਪੜਾਅ ਕੱਲ੍ਹ ਸਮਾਪਤ ਹੋਣਾ ਸੀ। ਅੱਜ ਉਨ੍ਹਾਂ ਦਾ ਦੌਰਾ ਮੁਜ਼ੱਫਰਪੁਰ ਅਤੇ ਕੱਲ੍ਹ ਵੈਸ਼ਾਲੀ ਦਾ ਸੀ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪਣੇ ਪਿੱਛੇ ਕਿੰਨੀ ਜਾਇਦਾਦ ਛੱਡ ਗਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ? ਜਾਣੋ ਜੀਵਨ ਦੇ ਹੋਰ ਪਹਿਲੂਆਂ ਬਾਰੇ
NEXT STORY