ਨਵੀਂ ਦਿੱਲੀ- ਕੇਂਦਰ ਨੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਹਥਿਆਰਬੰਦ ਸੁਰੱਖਿਆ ਨੂੰ ਘਟਾ ਕੇ ‘ਜ਼ੈੱਡ’ ਸ਼੍ਰੇਣੀ ਦੀ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਹ ਕਦਮ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।
ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਹੋਣ ਕਾਰਨ ਉਨ੍ਹਾਂ ਨੂੰ ਪਹਿਲਾਂ ‘ਜ਼ੈੱਡ-ਪਲੱਸ’ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ ਦਿੱਤੀ ਗਈ ਸੀ। ਮਨਮੋਹਨ ਸਿੰਘ ਦਾ ਪਿਛਲੇ ਸਾਲ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਕੌਰ ਦੀ ਸੁਰੱਖਿਆ ਦੀ ਹਾਲ ਹੀ ਵਿਚ ਸਮੀਖਿਆ ਤੋਂ ਬਾਅਦ ਉਨ੍ਹਾਂ ਨੂੰ ‘ਜ਼ੈੱਡ’ ਸ਼੍ਰੇਣੀ ਵਿਚ ਰੱਖਣ ਦਾ ਫੈਸਲਾ ਕੀਤਾ ਗਿਆ ਹੈ, ਜੋ ਕਿ ਸੁਰੱਖਿਆ ਦਾ ਦੂਜਾ ਸਭ ਤੋਂ ਉੱਚਾ ਪੱਧਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਇਰ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ
NEXT STORY