ਨਵੀਂ ਦਿੱਲੀ (ਵਾਰਤਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਮਨ ਕੀ ਬਾਤ' ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਸੱਚ, ਸੇਵਾ ਅਤੇ ਆਪਸੀ ਪਿਆਰ ਦਾ ਰਸਤਾ ਦਿਖਾਇਆ। ਮੋਦੀ ਆਕਾਸ਼ਵਾਣੀ ਤੋਂ ਹਰ ਮਹੀਨੇ ਦੇ ਆਖਰੀ 'ਚ ਐਤਵਾਰ ਨੂੰ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਵਿਚ ਬੋਲ ਰਹੇ ਸਨ। ਪ੍ਰੋਗਰਾਮ ਵਿਚ ਮੋਦੀ ਨੇ ਕਿਹਾ, ''ਦੋ ਦਿਨ ਪਹਿਲਾਂ 23 ਨਵੰਬਰ ਨੂੰ ਅਸੀਂ ਸਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ ਅਗਲੇ ਸਾਲ ਅਸੀਂ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਦਾ ਹੀ ਪੂਰੀ ਮਨੁੱਖਤਾ ਦੇ ਕਲਿਆਣ ਲਈ ਸੋਚਿਆ। ਉਨ੍ਹਾਂ ਨੇ ਸਮਾਜ ਨੂੰ ਹਮੇਸ਼ਾ ਸੱਚ, ਕਰਮ, ਸੇਵਾ, ਦਇਆ ਅਤੇ ਆਪਸੀ ਪਿਆਰ ਦਾ ਰਸਤਾ ਦਿਖਾਇਆ।''

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ''ਦੇਸ਼ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵਾਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਏਗਾ। ਇਸ ਦਾ ਰੰਗ ਦੇਸ਼ ਹੀ ਨਹੀਂ, ਦੁਨੀਆ ਭਰ ਵਿਚ ਬਿਖਰੇਗਾ। ਸਾਰੀਆਂ ਸੂਬਾਈ ਸਰਕਾਰਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਵੀ ਇਸ ਨੂੰ ਧੂਮਧਾਮ ਨਾਲ ਮਨਾਉਣ ਦੀ ਬੇਨਤੀ ਕੀਤੀ ਗਈ ਹੈ। ਇਸ ਤਰ੍ਹਾਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੁਨੀਆ ਦੇ ਸਾਰੇ ਦੇਸ਼ਾਂ ਵਿਚ ਵੀ ਮਨਾਇਆ ਜਾਵੇਗਾ। ਉਨ੍ਹਾਂ ਨਾਲ ਜੁੜੀਆਂ ਪਵਿੱਤਰ ਥਾਵਾਂ ਦੇ ਮਾਰਗ 'ਤੇ ਟਰੇਨ ਵੀ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰਤਾਰਪੁਰ ਲਾਂਘਾ ਬਣਾਉਣ ਦਾ ਫੈਸਲਾ ਕੀਤਾ ਹੈ, ਤਾਂ ਕਿ ਸਾਡੇ ਦੇਸ਼ ਦੇ ਯਾਤਰੀ ਆਸਾਨੀ ਨਾਲ ਪਾਕਿਸਤਾਨ ਸਥਿਤ ਕਰਤਾਰਪੁਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸ ਪਵਿੱਤਰ ਥਾਂ ਤਕ ਦਰਸ਼ਨ ਲਈ ਜਾ ਸਕਣ।
'ਮਨ ਕੀ ਬਾਤ' ਸਰਕਾਰੀ ਨਹੀਂ ਇਹ ਆਮ ਜਨਤਾ ਦਾ ਪ੍ਰੋਗਰਾਮ ਹੈ-ਪੀ ਐੱਮ ਮੋਦੀ
NEXT STORY