ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਐਤਵਾਰ ਨੂੰ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਫਿਰ ਤੋਂ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ ਹਨ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ। ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।
ਇਹ ਵੀ ਪੜ੍ਹੋ- PFI ਨੇ ਰਚੀ ਸੀ PM ਮੋਦੀ ’ਤੇ ਹਮਲੇ ਦੀ ਸਾਜਿਸ਼, ਨਾਪਾਕ ਮਨਸੂਬਿਆਂ ’ਤੇ ED ਦਾ ਸਨਸਨੀਖੇਜ਼ ਖ਼ੁਲਾਸਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।
ਇਹ ਵੀ ਪੜ੍ਹੋ- ਰਿਸ਼ੀਕੇਸ਼ 'ਚ ਨਹਿਰ 'ਚੋਂ ਮਿਲੀ ਅੰਕਿਤਾ ਦੀ ਲਾਸ਼; SIT ਨੂੰ ਜਾਂਚ ਦੇ ਹੁਕਮ, ਦੋਸ਼ੀ ਦੇ ਰਿਜ਼ਾਰਟ ’ਤੇ ਚੱਲਿਆ ਬੁਲਡੋਜ਼ਰ
ਪ੍ਰਧਾਨ ਮੰਤਰੀ ਮੋਦੀ ਦੇ ‘ਮਨ ਕੀ ਬਾਤ’ ਦੇ ਕੁਝ ਖ਼ਾਸ ਅੰਸ਼
ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂ
ਲੰਮੇ ਸਮੇਂ ਤੋਂ ਇਸ ਦੀ ਉਡੀਕ ਸੀ, ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ।
ਗਾਂਧੀ ਜਯੰਤੀ ’ਤੇ ‘ਵੋਕਲ ਫ਼ਾਰ ਲੋਕਲ’ ਅਭਿਆਨ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਲੈਣਾ ਹੈ।
ਤਿਉਹਾਰਾਂ ਮੌਕੇ ਪਲਾਸਟਿਕ ਦਾ ਬਾਇਕਾਟ ਕਰੋ, ਜੂਟ ਅਤੇ ਸੂਤ ਆਦਿ ਦੇ ਬੈਗ ਇਸਤੇਮਾਲ ਕਰੋ।
ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਬਹੁਤ ਜ਼ਿਆਦਾ ਕਾਰਗਰ ਹੈ।
ਮੇਰਠ ਦੀ ‘ਕਬਾੜ ਤੋਂ ਜੁਗਾੜ’ ਮੁਹਿੰਮ ਵਾਤਾਵਰਣ ਦੀ ਸੁਰੱਖਿਆ ਨਾਲ ਜੁੜੀ ਹੈ।
ਸਾਲ 2025 ਤੱਕ ਭਾਰਤ ਟੀਬੀ ਦੀ ਬੀਮਾਰੀ ਤੋਂ ਮੁਕਤ ਹੋ ਜਾਵੇਗਾ।
ਕੋਵਿਡ-19 ਮਗਰੋਂ ਪਹਿਲੀ ਵਾਰ 29 ਸਤੰਬਰ ਨੂੰ ਗੁਜਰਾਤ ’ਚ ਰਾਸ਼ਟਰੀ ਖੇਡ ਮੁਕਾਬਲੇ ਦਾ ਆਯੋਜਨ।
ਭਾਰਤ ’ਚ ਚੀਤਿਆਂ ਦੀ ਵਾਪਸੀ ’ਤੇ ਦੇਸ਼ ਵਾਸੀਆਂ ਨੇ ਖੁਸ਼ੀ ਜਤਾਈ ਹੈ।
ਚੀਤਿਆਂ ਦੀ ਨਿਗਰਾਨੀ ਇਕ ਕਾਰਜਬਲ ਕਰੇਗਾ, ਫਿਰ ਤੈਅ ਹੋਵੇਗਾ ਕਿ ਲੋਕ ਕਦੋਂ ਉਨ੍ਹਾਂ ਨੂੰ ਵੇਖ ਸਕਦੇ ਹਨ।
ਇਹ ਵੀ ਪੜ੍ਹੋ- ਸਕੂਲ ਦੀ ਲਿਫਟ ’ਚ ਫਸਣ ਨਾਲ 26 ਸਾਲਾ ਅਧਿਆਪਕਾ ਦੀ ਦਰਦਨਾਕ ਮੌਤ
ਭੋਪਾਲ ’ਚ ਚੰਡੀਗੜ੍ਹ ਵਰਗਾ MMS ਕਾਂਡ, ਵਾਸ਼ਰੂਮ ’ਚ ਕੱਪੜੇ ਬਦਲ ਰਹੀ ਵਿਦਿਆਰਥਣ ਦੀ ਬਣਾਈ ਵੀਡੀਓ
NEXT STORY