ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 31 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ 27 ਦਸੰਬਰ ਨੂੰ ‘ਮਨ ਕੀ ਬਾਤ’ ਕਰਨਗੇ। ਠੀਕ 11.00 ਵਜੇ ਮੋਦੀ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ’ਚ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਇਹ ਉਨ੍ਹਾਂ ਦਾ ਇਸ ਸਾਲ ਦਾ ਆਖ਼ਰੀ ਰੇਡੀਓ ਪ੍ਰੋਗਰਾਮ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ ਖੇਤੀ ਕਾਨੂੰਨਾਂ ਬਾਰੇ ਗੱਲ ਕਰਨਗੇ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਵੀ ਆਪਣੀ ਰਾਏ ਰੱਖਣਗੇ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਮੋਦੀ ਦੇ ਇਸ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨ ਆਗੂਆਂ ਨੇ ਤੈਅ ਕੀਤਾ ਕੇਂਦਰ ਨਾਲ ਬੈਠਕ ਦਾ ਸਮਾਂ ਅਤੇ ਤਾਰੀਖ਼
ਦਰਅਸਲ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸੜਕਾਂ ’ਤੇ ਕਿਸਾਨ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਕਿਸਾਨ, ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਲਗਾਤਾਰ ਵਿਰੋਧ ਪ੍ਰਦਰਸ਼ਨ ’ਚ ਡਟੇ ਕਿਸਾਨ ਜਥੇਬੰਦੀਆਂ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਉਹ ‘ਮਨ ਕੀ ਬਾਤ’ ਪ੍ਰੋਗਰਾਮ ਦਾ ਥਾਲੀਆਂ ਖੜਕਾ ਕੇ ਵਿਰੋਧ ਜਤਾਉਣਗੇ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਜ਼ਰੀਏ ਖੇਤੀ ਕਾਨੂੰਨਾਂ ’ਤੇ ਸਰਕਾਰ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਉਪਾਵਾਂ ਦੀ ਜਾਣਕਾਰੀ ਦੇਣ ਤੋਂ ਇਲਾਵਾ ਆਪਣੇ ਵਿਚਾਰ ਰੱਖ ਸਕਦੇ ਹਨ।
ਇਹ ਵੀ ਪੜ੍ਹੋ: ਹੱਕਾਂ ਲਈ ਡਟੇ ਹਾਂ, ਹੁਣ ਤਾਂ ਰੋਕਿਆਂ ਨਹੀਂ ਰੁਕਦੇ, ਵੇਖੋ ਕਿਸਾਨਾਂ ਦਾ ਸੰਘਰਸ਼ ਤਸਵੀਰਾਂ ਦੀ ਜ਼ੁਬਾਨੀ
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਕਾਸ਼ਵਾਣੀ ’ਤੇ ਪ੍ਰਸਾਰਿਤ ਕੀਤੇ ਜਾਣ ਵਾਲੇ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦੇ ਹਨ। ਇਸ ਪ੍ਰੋਗਰਾਮ ਦਾ ਪਹਿਲਾ ਪ੍ਰਸਾਰਣ 3 ਅਕਤੂਬਰ 2014 ਨੂੰ ਹੋਇਆ ਸੀ। ਉਦੋਂ ਤੋਂ ਹਰ ਮਹੀਨੇ ਇਕ ਵਾਰ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਦੇ ਮਾਧਿਅਮ ਤੋਂ ਕਈ ਮੁੱਦਿਆਂ ’ਤੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦੇ ਹਨ।
ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਦੀ ਵਿਚਾਰ-ਚਰਚਾ; ਲਏ ਗਏ ਇਹ ਅਹਿਮ ਫ਼ੈਸਲੇ
ਨੋਟ- ਪ੍ਰਧਾਨ ਮੰਤਰੀ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
31 ਦਸੰਬਰ ਨੂੰ ਹੋਵੇਗਾ CBSE ਬੋਰਡ ਪ੍ਰੀਖਿਆਵਾਂ ਦੀਆਂ ਤਾਰੀਖਾਂ ਦਾ ਐਲਾਨ
NEXT STORY