ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕੋਰੋਨਾ ਕਾਰਨ ਕਈ ਬੱਚਿਆਂ ਨੇ ਆਪਣਾ ਮਾਤਾ-ਪਿਤਾ ਨੂੰ ਗੁਆ ਦਿੱਤਾ ਹੈ ਅਤੇ ਅਜਿਹੇ 'ਚ ਇਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਹੁਣ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਖੱਟੜ ਨੇ ਕੌਮਾਂਤਰੀ ਬਾਲ ਰੱਖਿਆ ਦਿਵਸ 'ਤੇ ਆਪਣੇ ਸੰਦੇਸ਼ 'ਚ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਕੁਝ ਬੱਚਿਆਂ ਨੇ ਆਪਣੇ ਮਾਤਾ-ਪਿਤਾ ਦੋਵੇਂ ਗੁਆ ਦਿੱਤੇ। ਅਜਿਹੇ ਅਨਾਥ ਬੱਚਿਆਂ ਦਾ ਪਾਲਣ ਪੋਸ਼ਣ ਕਰਨਾ ਵੀ ਹੁਣ ਸਾਰਿਆਂ ਦੀ ਜ਼ਿੰਮੇਵਾਰੀ ਬਣ ਗਈ ਹੈ।
ਇਹ ਵੀ ਪੜ੍ਹੋ : ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ’ਚ 'ਮਈ' ਸਭ ਤੋਂ ਖ਼ਰਾਬ ਮਹੀਨਾ ਰਿਹਾ, 35.63 ਫ਼ੀਸਦੀ ਹੋਈਆਂ ਮੌਤਾਂ
ਇਸ ਕਾਰਨ ਸੂਬਾ ਸਰਕਾਰ ਨੇ ਨਵੀਂ ਪਹਿਲ ਕਰਦੇ ਹੋਏ ਅਜਿਹੇ ਬੱਚਿਆਂ ਨੂੰ ਮਹੀਨਾਵਾਰ ਆਰਥਿਕ ਮਦਦ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸੂਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਦਾ ਸੰਕਲਪ ਲੈਣ, ਕਿਉਂਕਿ ਬੱਚੇ ਦੇਸ਼ ਦਾ ਉੱਜਵਲ ਭਵਿੱਖ ਹਨ। ਲੋਕਾਂ ਨੂੰ ਆਪਣੇ-ਆਪਣੇ ਖੇਤਰਾਂ 'ਚ ਲੋੜਵੰਦ ਬੱਚਿਆਂ ਦੇ ਪ੍ਰਤੀ ਹਮਦਰਦੀ ਦਿਖਾ ਕੇ ਉਤਸ਼ਾਹਿਤ ਕਰਨਾ ਚਾਹੀਦਾ।
ਇਹ ਵੀ ਪੜ੍ਹੋ : ਕੋਰੋਨਾ ਦੀ ਦੂਜੀ ਲਹਿਰ ਨੇ ਕਰੋੜਾਂ ਲੋਕਾਂ ਨੂੰ ਕੀਤਾ ਬੇਰੁਜ਼ਗਾਰ, ਹੈਰਾਨ ਕਰਨ ਵਾਲੇ ਹਨ ਅੰਕੜੇ
ਪੁਲਸ ਨੇ ਸੁਸ਼ੀਲ ਕੁਮਾਰ ਅਤੇ ਨਵਨੀਤ ਕਾਲਰਾ ਦੇ ਹਥਿਆਰ ਲਾਈਸੈਂਸ ਕੀਤੇ ਮੁਅੱਤਲ
NEXT STORY