ਚਮੋਲੀ— ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਗਲੇਸ਼ੀਅਰ ਟੁੱਟਣ ਨਾਲ ਆਈ ਆਫ਼ਤ ਨਾਲ ਕਈ ਕੀਮਤੀ ਜ਼ਿੰਦਗੀਆਂ ਚੱਲੀਆਂ ਗਈਆਂ। ਇਸ ਦੁਖ਼ਦ ਤ੍ਰਾਸਦੀ ਨਾਲ ਨਜਿੱਠਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ 11 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਵਭੂਮੀ ਉੱਤਰਾਖੰਡ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ’ਤੇ ਇਸ ਬਾਬਤ ਜਾਣਕਾਰੀ ਦਿੰਦਿਆਂ ਲਿਖਿਆ ਕਿ ਦੇਵਭੂਮੀ ਉੱਤਰਾਖੰਡ ’ਚ ਗਲੇਸ਼ੀਅਰ ਟੁੱਟਣ ਨਾਲ ਆਈ ਆਫ਼ਤ ਨੇ ਬਹੁਤ ਸਾਰੀਆਂ ਕੀਮਤੀ ਜ਼ਿੰਦਗੀਆਂ ’ਤੇ ਪ੍ਰਭਾਵ ਪਾਇਆ ਹੈ। ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਨਾਲ ਮੁੱਖ ਮੰਤਰੀ ਰਾਹਤ ਫੰਡ ਤੋਂ 11 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਰਿਆਣਾ ਵਲੋਂ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਐਤਵਾਰ ਨੂੰ ਗਲੇਸ਼ੀਅਰ ਟੁੱਟਣ ਨਾਲ ਆਈ ਆਫ਼ਤ ਨੇ ਕਈ ਲੋਕਾਂ ਦੀ ਜਾਨ ਲੈ ਲਈ। ਇਸ ਹਾਦਸੇ ’ਚ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਅੰਕੜਿਆਂ ਮੁਤਾਬਕ 171 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।
ਭਾਰਤ-ਤਿੱਬਤ ਸਰਹੱਦ ਪੁਲਸ, ਰਾਸ਼ਟਰੀ ਆਫ਼ਤ ਮੋਚਨ ਬਲ (ਐੱਨ. ਡੀ. ਆਰ. ਐੱਫ.) ਅਤੇ ਸੂਬਾ ਆਫ਼ਤ ਮੋਚਨ ਬਲ ਦੇ ਕਈ ਦਲ ਐਤਵਾਰ ਤੋਂ ਹੀ ਸੁਰੰਗ ਤੋਂ ਮਲਬਾ ਹਟਾ ਰਹੇ ਹਨ ਅਤੇ ਫਸੇ ਹੋਏ ਮਜ਼ਦੂਰਾਂ ਵੱਲ ਵੱਧ ਰਹੇ ਹਨ। ਦਰਅਸਲ ਚਮੋਲੀ ਜ਼ਿਲ੍ਹੇ ’ਚ ਗਲੇਸ਼ੀਅਰ ਟੁੱਟਣ ਕਾਰਨ ਤਪੋਵਨ ਪਣਬਿਜਲੀ ਪ੍ਰਾਜੈਕਟ ਸਾਈਟ ’ਤੇ ਬਣੀ ਸੁਰੰਗ ’ਚ ਅਜੇ ਵੀ ਕੁਝ ਲੋਕ ਫਸੇ ਹਨ। ਦੱਸਿਆ ਜਾ ਰਿਹਾ ਹੈ ਕਿ 34 ਕਾਮੇ ਫਸੇ ਹੋਏ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।
ਟਵਿਟਰ ਨੂੰ ਕੇਂਦਰ ਵੱਲੋਂ ਨੋਟਿਸ- ਖਾਲਿਸਤਾਨ ਅਤੇ ਪਾਕਿ ਹਮਾਇਤੀਆਂ ਦੇ 1178 ਅਕਾਊਂਟਸ ਕਰੋ ਬੰਦ
NEXT STORY