ਹਰਿਆਣਾ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵਿਧਾਨ ਸਭਾ ਦੀ ਵਿਧਾਇਕੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਇਕ ਦਿਨ ਪਹਿਲੇ (12 ਮਾਰਚ) ਹੀ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਦੱਸਣਯੋਗ ਹੈ ਕਿ ਅਸਤੀਫ਼ਾ ਦੇਣ ਤੋਂ ਪਹਿਲੇ ਤੱਕ ਖੱਟੜ ਕਰਨਾਲ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ।
ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਕਿਹਾ,''ਜੋ ਵੀ ਮੇਰੀ ਨਵੀਂ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਉਹ ਵੀ ਸਹੀ ਢੰਗ ਨਾਲ ਪੂਰੀ ਕਰਾਂਗਾ।'' ਦੱਸਣਯੋਗ ਹੈ ਕਿ ਖੱਟੜ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਕਰਨਾਲ ਸੀਟ ਤੋਂ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜ਼ਿਮਨੀ ਚੋਣ ਲੜਨਗੇ। ਫਿਲਹਾਲ ਉਹ ਹਰਿਆਣਾ ਦੇ ਕੁਰੂਕੁਸ਼ੇਤਰ ਤੋਂ ਸੰਸਦ ਮੈਂਬਰ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਇਬ ਸਿੰਘ ਸੈਣੀ ਸਰਕਾਰ ਨੇ ਜਿੱਤਿਆ ਵਿਸ਼ਵਾਸ ਪ੍ਰਸਤਾਵ
NEXT STORY