ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਕੁਰੈਸ਼ੀ ਦੇ ਬੇਟੇ ਨੂੰ ਨਿਯੁਕਤੀ ਪੱਤਰ ਸੌਂਪਿਆ। ਕੁਰੈਸ਼ੀ ਪਿਛਲੇ ਮਹੀਨੇ ਅਨੰਤਨਾਗ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋ ਗਏ ਸਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇੱਥੇ ਲੋਕ ਭਵਨ 'ਚ ਅਫ਼ਸਰ ਆਸ਼ਿਕ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।
ਬੁਲਾਰੇ ਨੇ ਕਿਹਾ ਕਿ ਇਸ ਮੌਕੇ ਮਾਰੇ ਗਏ ਪੁਲਸ ਕਰਮਚਾਰੀ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ। ਉੱਪ ਰਾਜਪਾਲ ਨੇ ਕੁਰੈਸ਼ੀ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ 22 ਜੁਲਾਈ ਨੂੰ ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਡਿਊਟੀ 'ਤੇ ਰਹਿੰਦੇ ਹੋਏ ਸਰਵਉੱਚ ਬਲੀਦਾਨ ਦਿੱਤਾ ਸੀ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਪਿਛਲੇ ਹਫ਼ਤੇ ਸਿਨਹਾ ਨੇ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ਇਲਾਕੇ 'ਚ ਲਾਲਪੋਰਾ 'ਚ ਸ਼ਹੀਦ ਹੈੱਡ ਕਾਂਸਟੇਬਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
SUV ਨਾਲੇ 'ਚ ਡਿੱਗਣ ਨਾਲ 2 ਲੋਕਾਂ ਦੀ ਮੌਤ, ਤਿੰਨ ਜ਼ਖਮੀ
NEXT STORY