ਨੈਸ਼ਨਲ ਡੈਸਕ : ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਤੇ ਭੋਜਪੁਰੀ ਗਾਇਕ ਮਨੋਜ ਤਿਵਾਰੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ ਅਦਾਰੇ 'ਪੰਜਾਬ ਕੇਸਰੀ' ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਤਿਵਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਮੀਡੀਆ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਪੰਜਾਬ ਕੇਸਰੀ ਨਿਰਪੱਖਤਾ ਅਤੇ ਨਿਡਰਤਾ ਨਾਲ ਖ਼ਬਰਾਂ ਪ੍ਰਕਾਸ਼ਿਤ ਕਰ ਰਿਹਾ ਹੈ।
ਇਸ ਸਬੰਧੀ ਇਕ ਵੀਡੀਓ ਜਾਰੀ ਕਰ ਕੇ ਮਨੋਜ ਤਿਵਾਰੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਕੇਸਰੀ ਨੇ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨਾ ਸ਼ੁਰੂ ਕੀਤਾ ਹੈ, ਉਦੋਂ ਤੋਂ 'ਆਪ' ਆਗੂ ਪ੍ਰੇਸ਼ਾਨ ਹਨ। ਉਨ੍ਹਾਂ ਅਨੁਸਾਰ ਇਸੇ ਪਰੇਸ਼ਾਨੀ ਕਾਰਨ ਹੁਣ ਮੀਡੀਆ 'ਤੇ ਹਮਲੇ ਕੀਤੇ ਜਾ ਰਹੇ ਹਨ, ਕੇਸ ਦਰਜ ਕੀਤੇ ਜਾ ਰਹੇ ਹਨ। ਭਾਜਪਾ ਆਗੂ ਨੇ ਕਿਹਾ ਕਿ ਮੀਡੀਆ ਦੀ ਆਵਾਜ਼ ਦਬਾਉਣ ਦੀ ਇਸ ਕੋਸ਼ਿਸ਼ ਕਾਰਨ ਹੁਣ ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਵਿਦਾਈ ਹੋ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੋਇਡਾ ਹਾਦਸਾ: ਪਾਣੀ ਨਾਲ ਭਰੇ ਟੋਏ 'ਚ ਡੁੱਬਣ ਨਾਲ ਇੰਜੀਨੀਅਰ ਦੀ ਮੌਤ, 72 ਘੰਟਿਆਂ ਬਾਅਦ ਕੱਢੀ ਗਈ ਕਾਰ
NEXT STORY