ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ 'ਚ ਦੇਰ ਸ਼ਾਮ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਟਰੈਕਟਰ-ਟਰਾਲੀ ਤਲਾਬ 'ਚ ਪਲਟ ਗਈ। ਇਸ ਹਾਦਸੇ 'ਚ 25 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ 4 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਮੌਕੇ 'ਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਮੁਤਾਬਕ ਸਾਰੇ ਸ਼ਰਧਾਲੂ ਫਤਿਹਪੁਰ ਸਥਿਤ ਚੰਦਰਿਕਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਗਏ ਹੋਏ ਸਨ। ਟਰਾਲੀ ਵਿੱਚ 40 ਦੇ ਕਰੀਬ ਲੋਕ ਸਵਾਰ ਸਨ। ਵਾਪਸ ਆਉਂਦੇ ਸਮੇਂ ਪਿੰਡ ਸਾਧ ਅਤੇ ਗੰਭੀਰਪੁਰ ਵਿਚਕਾਰ ਸੜਕ ਕਿਨਾਰੇ ਤਲਾਬ ਵਿੱਚ ਟਰਾਲੀ ਪਲਟ ਗਈ। ਫਿਲਹਾਲ 10 ਲਾਸ਼ਾਂ ਭੀਤਰਗਾਓਂ ਸੀ.ਐੱਚ.ਸੀ. ਪਹੁੰਚੀਆਂ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਪਿਟਬੁੱਲ ਦਾ ਕਹਿਰ, 5 ਪਿੰਡਾਂ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਨੋਚਿਆ, ਅਖੀਰ ਉਤਾਰਿਆ ਮੌਤ ਦੇ ਘਾਟ
ਘਟਨਾ 'ਤੇ ਦੁੱਖ ਪ੍ਰਗਟਾਉਂਦਿਆ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਾਨਪੁਰ ਜ਼ਿਲ੍ਹੇ 'ਚ ਸੜਕ ਹਾਦਸਾ ਬਹੁਤ ਹੀ ਦਿਲ ਕੰਬਾਊ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚਲਾਉਣ ਅਤੇ ਜ਼ਖਮੀਆਂ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਬਹੁਤ ਦੁਖਦ ਹੈ। ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਦੇ ਨਾਲ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।
ਮੁੱਖ ਮੰਤਰੀ ਯੋਗੀ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਖੁਦ ਨਿਗਰਾਨੀ ਕਰ ਰਹੇ ਹਨ। ਸੀਨੀਅਰ ਮੰਤਰੀ ਰਾਕੇਸ਼ ਸਚਾਨ ਅਤੇ ਅਜੀਤ ਪਾਲ ਨੂੰ ਮੌਕੇ ਦਾ ਦੌਰਾ ਕਰਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਸਟ੍ਰੀਟ ਲਾਈਟ ਘਪਲਾ: ਕੈਪਟਨ ਸੰਦੀਪ ਸੰਧੂ ਦਾ ਰਿਸ਼ਤੇਦਾਰ ਵੀ ਕੇਸ ’ਚ ਨਾਮਜ਼ਦ, ਹਰਪ੍ਰੀਤ ਸਿੰਘ ਹੋ ਗਿਐ ਗ੍ਰਿਫ਼ਤਾਰ!
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਨਪੁਰ 'ਚ ਟਰੈਕਟਰ-ਟਰਾਲੀ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਵਾਰਿਸਾਂ ਨੂੰ PMNRF ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸਗ੍ਰੇਸ਼ੀਆ ਦੇਣ ਦਾ ਐਲਾਨ ਵੀ ਕੀਤਾ। ਸੂਚਨਾ ਮਿਲਣ ਤੋਂ ਬਾਅਦ ਕਾਨਪੁਰ ਦੇ ਕਈ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਐੱਸ.ਪੀ. ਆਊਟਰ ਤੇਜ ਸਵਰੂਪ ਸਿੰਘ ਵੀ ਪੁਲਸ ਫੋਰਸ ਨਾਲ ਪਹੁੰਚ ਗਏ ਹਨ। ਆਪਣਿਆਂ ਦੀ ਮੌਤ ਕਾਰਨ ਸਨੇਹੀਆਂ ਦਾ ਬੁਰਾ ਹਾਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਤਾ-ਪਿਤਾ ਰਿਸ਼ਤੇਦਾਰਾਂ ਦੇ ਨਾਲ ਕੋਰਥਾ 'ਚ ਬੱਚੇ ਦਾ ਮੁੰਡਨ ਕਰਵਾਉਣ ਗਏ ਹੋਏ ਸਨ। ਪਿਤਾ ਹੀ ਟਰੈਕਟਰ ਚਲਾ ਰਿਹਾ ਸੀ। ਬੱਚੇ, ਮਾਂ ਅਤੇ ਪਿਤਾ ਦੀ ਮੌਤ ਕਾਰਨ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
PM ਮੋਦੀ ਨੇ ਲਾਂਚ ਕੀਤੀ 5ਜੀ ਸਰਵਿਸ, ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ Top 10
NEXT STORY