ਲਖਨਊ - ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ ਦੇ ਕਈ ਕਰਮਚਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਵਜ੍ਹਾ ਨਾਲ ਲਖਨਊ ਸਥਿਤ ਪਾਰਟੀ ਦਫ਼ਤਰ ਨੂੰ ਅਗਲੇ ਸੋਮਵਾਰ ਤੱਕ ਬੰਦ ਰੱਖਿਆ ਜਾਵੇਗਾ। ਇਹ ਜਾਣਕਾਰੀ ਪਾਰਟੀ ਵਲੋਂ ਟਵਿੱਟਰ ਦੇ ਜ਼ਰੀਏ ਦਿੱਤੀ ਗਈ।
ਸਮਾਜਵਾਦੀ ਪਾਰਟੀ ਵਲੋਂ ਟਵੀਟ ਕਰਕੇ ਕਿਹਾ ਗਿਆ ਕਿ ਪਾਰਟੀ ਦਫ਼ਤਰ 'ਚ ਕੰਮ ਕਰ ਰਹੇ ਕੁਝ ਲੋਕਾਂ 'ਚ ਸ਼ੁਰੂਆਤੀ ਲੱਛਣ ਨਜ਼ਰ ਆਉਣ ਤੋਂ ਬਾਅਦ ਕੋਰੋਨਾ ਜਾਂਚ ਕਰਵਾਈ ਗਈ। ਜਿਸ 'ਚ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਮੱਦੇਨਜ਼ਰ ਸਾਵਧਾਨੀ ਅਤੇ ਬਚਾਅ ਦੇ ਤੌਰ 'ਤੇ ਲਖਨਊ ਪਾਰਟੀ ਦਫ਼ਤਰ ਨੂੰ ਅਗਲੇ ਸੋਮਵਾਰ ਤੱਕ ਲਈ ਬੰਦ ਰੱਖਿਆ ਜਾਵੇਗਾ।
ਦੱਸ ਦਈਏ ਕਿ ਸਮਾਜਵਾਦੀ ਪਾਰਟੀ (ਸਪਾ) ਦੇ ਕਰਮਚਾਰੀਆਂ ਨੇ ਕੋਰੋਨਾ ਵਾਇਰਸ ਸੰਕਟ ਦੌਰਾਨ JEE-NEET ਪ੍ਰੀਖਿਆ ਕਰਵਾਏ ਜਾਣ ਖਿਲਾਫ ਸੋਮਵਾਰ ਨੂੰ ਲਖਨਊ 'ਚ ਵਿਰੋਧ ਪ੍ਰਦਰਸ਼ਨ ਕੀਤਾ ਸੀ। ਸਪਾ ਕਰਮਚਾਰੀ ਜੇ.ਈ.ਈ.-ਐੱਨ.ਈ.ਈ.ਟੀ. ਪ੍ਰੀਖਿਆ ਨੂੰ ਮੁਲਤਵੀ ਕੀਤੇ ਜਾਣ ਦੀ ਮੰਗ ਕਰ ਰਹੇ ਸੀ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਨੇ ਲਾਠੀਚਾਰਜ ਵੀ ਕੀਤਾ ਸੀ।
ਭਾਰਤ 'ਚ 38 ਲੱਖ ਪਾਰ ਹੋਇਆ ਕੋਰੋਨਾ ਅੰਕੜਾ, ਜਾਣੋ ਕਿਹੜੇ ਸੂਬੇ 'ਚ ਕਿੰਨੇ ਮਾਮਲੇ
NEXT STORY