ਬੇਗੂਸਰਾਏ- ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ 'ਚ ਐਤਵਾਰ ਤੜਕੇ ਇਕ ਸਕਾਰਪੀਓ ਦੇ ਸੜਕ 'ਤੇ ਡਿਵਾਈਡਰ ਨਾਲ ਟਕਰਾਉਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅੰਕਿਤ ਕੁਮਾਰ, ਅਭਿਸ਼ੇਕ ਕੁਮਾਰ, ਸੌਰਭ ਕੁਮਾਰ ਅਤੇ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈ। ਸਬ ਡਿਵੀਜ਼ਨ ਪੁਲਸ ਅਧਿਕਾਰੀ ਸੁਬੋਸ਼ ਕੁਮਾਰ ਨੇ ਕਿਹਾ,''ਤੇਜ਼ ਰਫ਼ਤਾਰ ਸਕਾਰਪੀਓ ਐਤਵਾਰ ਤੜਕੇ ਕਰੀਬ 4 ਵਜੇ ਲਾਖੋ ਥਾਣੇ ਦੇ ਅਧੀਨ ਖਾਤੋਪੁਰ ਚੌਕ ਨੇੜੇ ਡਿਵਾਈਡਰ ਨਾਲ ਟਕਰਾ ਗਈ।''
ਉਨ੍ਹਾਂ ਕਿਹਾ,''ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।'' ਕੁਮਾਰ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਸਕਾਰਪੀਓ ਸਵਾਰ ਲੋਕ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ। ਉਨ੍ਹਾਂ ਕਿਹਾ ਕਿ ਮੌਕੇ ਤੋਂ ਫਰਾਰ ਹੋਏ ਡਰਾਈਵਰ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ
NEXT STORY