ਹਮੀਰਪੁਰ– ਹਿਮਾਚਲ ਪ੍ਰਦੇਸ਼ ਦੇ ਸਕੂਲਾਂ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਸ ਸਬੰਧ ਬਾਬਤ ਵੀਰਵਾਰ ਯਾਨੀ ਕਿ ਅੱਜ ਜਾਣਕਾਰੀ ਦਿੱਤੀ। ਇਸ ਸਬੰਧ ’ਚ ਸਿੱਖਿਆ ਡਾਇਰੈਕਟਰ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਚਿੱਠੀ ਜਾਰੀ ਕੀਤੀ ਹੈ। ਸਿੱਖਿਆ ਡਾਇਰੈਕਟਰ ਨੇ ਦੱਸਿਆ ਕਿ ਪ੍ਰਦੇਸ਼ ’ਚ ਕੋਰੋਨਾ ਦੇ ਮਾਮਲਿਆਂ ’ਚ ਵਾਧੇ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।
ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਡਾਇਰੈਕਟੋਰੇਟ ਵਲੋਂ ਸਕੂਲਾਂ ਨੂੰ ਜਾਰੀ ਚਿੱਠੀ ’ਚ ਦੋ ਗਜ਼ ਦੀ ਦੂਰੀ ਰੱਖਣ ਅਤੇ ਖਾਣ ਤੋਂ ਪਹਿਲਾਂ ਅਤੇ ਬਾਅਦ ’ਚ ਹੱਥ ਧੋਣ ਦੇ ਮਹੱਤਵ ਨੂੰ ਦੱਸਿਆ ਗਿਆ ਹੈ। ਸਕੂਲਾਂ ਨੂੰ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸੈਨੇਟਾਈਜ਼ਰ ਕੀਤੇ ਜਾਣ, ਪੀਣ ਵਾਲੇ ਪਾਣੀ ਦੀਆਂ ਟੰਕੀਆਂ ਦੀ ਸਫ਼ਾਈ ਕਰਨ ਅਤੇ ਅਧਿਆਪਕਾਂ ਨੂੰ ਬੂਸਟਰ ਡੋਜ਼ ਲਾਉਣ ਲਈ ਕਿਹਾ ਗਿਆ ਹੈ।
ਮਿਡ-ਡੇ-ਮੀਲ ਕਰਮਚਾਰੀਆਂ ਨੂੰ ਮਾਸਕ ਪਹਿਨਣ ਅਤੇ ਸਾਫ਼-ਸਫਾਈ ਦਾ ਧਿਆਨ ਰੱਖਣ ਨੂੰ ਕਿਹਾ ਗਿਆ ਹੈ। ਇਸ ਤੋਂ ਇਲਾਵਾ ਡਾਇਰੈਕਟੋਰੇਟ ਨੇ ਸਰਦੀ-ਜ਼ੁਕਾਮ, ਖੰਘ ਅਤੇ ਬੁਖ਼ਾਰ ਦੇ ਲੱਛਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਨਾ ਆਉਣ ਦੀ ਅਪੀਲ ਕੀਤੀ ਹੈ।
ਕਸ਼ਮੀਰੀ ਪੱਤਰਕਾਰ ਨੂੰ ਸ਼੍ਰੀਲੰਕਾ ਦੀ ਯਾਤਰਾ ਕਰਨ ਤੋਂ ਰੋਕਿਆ
NEXT STORY