ਇੰਫਾਲ- ਮਣੀਪੁਰ ਦੇ ਉਖਰੂਲ ਜ਼ਿਲ੍ਹੇ ਵਿਚ ਜਨਤਕ ਖੇਤਰ ਦੇ ਬੈਂਕ ਦੀ ਸ਼ਾਖਾ ਤੋਂ ਹਥਿਆਰਾਂ ਨਾਲ ਲੈਸ ਨਕਾਬਪੋਸ਼ ਲੁਟੇਰਿਆਂ ਨੇ 18.80 ਕਰੋੜ ਰੁਪਏ ਨਕਦ ਲੁੱਟ ਲਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਨੈਸ਼ਨਲ ਬੈਂਕ ਦੀ ਇਹ ਸ਼ਾਖਾ ਉਖਰੂਲ ਜ਼ਿਲ੍ਹੇ ਲਈ 'ਕਰੰਸੀ ਚੈਸਟ' ਹੈ, ਜਿੱਥੇ ਭਾਰਤੀ ਰਿਜ਼ਰਵ ਬੈਂਕ ਵਲੋਂ ਬੈਂਕਾਂ ਅਤੇ ਏ. ਟੀ. ਐੱਮ. ਲਈ ਨਕਦੀ ਦਾ ਭੰਡਾਰ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- 1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼
ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਇੰਫਾਲ ਤੋਂ ਲਗਭਗ 80 ਕਿਲੋਮੀਟਰ ਦੂਰ ਉਖਰੂਲ ਸ਼ਹਿਰ ਵਿਚ ਅਤਿ-ਆਧੁਨਿਕ ਹਥਿਆਰਾਂ ਨਾਲ ਲੈਸ ਲੁਟੇਰੇ ਬੈਂਕ ਪਹੁੰਚੇ। ਉਨ੍ਹਾਂ ਨੇ ਸੁਰੱਖਿਆ ਕਾਮਿਆਂ ਨੂੰ ਆਪਣੇ ਕਬਜ਼ੇ ਵਿਚ ਲਿਆ ਅਤੇ ਬੈਂਕ ਦੇ ਕਾਮਿਆਂ ਨੂੰ ਧਮਕਾ ਕੇ ਤਿਜੋਰੀ ਤੋਂ ਰਕਮ ਲੁੱਟ ਲਈ। ਉਨ੍ਹਾਂ ਦੱਸਿਆ ਕਿ ਕੁਝ ਲੁਟੇਰੇ ਵਰਦੀ ਵਿਚ ਸਨ। ਕਾਮਿਆਂ ਅਤੇ ਸੁਰੱਖਿਆ ਕਰਮੀਆਂ ਨੂੰ ਬੈਂਕ ਦੇ ਪਖਾਨੇ ਅੰਦਰ ਬੰਦ ਕਰ ਦਿੱਤਾ। ਸੀਨੀਅਰ ਕਾਮਿਆਂ ਵਿਚੋਂ ਇਕ ਨੂੰ ਬੰਦੂਕ ਵਿਖਾ ਕੇ ਤਿਜੋਰੀ ਖੋਲ੍ਹਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਲੁਟੇਰਿਆਂ ਨੇ ਰਕਮ ਲੁੱਟ ਲਈ ਘਟਨਾ ਦੀ ਸ਼ਿਕਾਇਤ ਉਖਰੂਲ ਪੁਲਸ ਥਾਣੇ ਵਿਚ ਦਰਜ ਕਰਵਾਈ ਗਈ ਹੈ। ਪੁਲਸ ਨੇ ਲੁਟੇਰਿਆਂ ਦੀ ਪਛਾਣ ਲਈ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਡਰਗਾਰਮੈਂਟ 'ਤੇ ਛਾਪ ਦਿੱਤਾ 'ਖੰਡਾ ਸਾਹਿਬ', ਸਿੱਖ ਭਾਈਚਾਰੇ 'ਚ ਰੋਹ (ਵੇਖੋ ਵੀਡੀਓ)
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਤਾ ’ਚ ਆਏ ਤਾਂ ਪੂਰੇ ਦੇਸ਼ ’ਚ ਲਾਗੂ ਕਰਾਂਗੇ ਸਿਹਤ ਬੀਮਾ ਯੋਜਨਾ : ਰਾਹੁਲ ਗਾਂਧੀ
NEXT STORY