ਨੋਇਡਾ- ਭਾਰਤ ਵਿਚ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਇਸ ਤੋਂ ਬਚਾਅ ਲਈ ਲੋਕਾਂ ਨੂੰ ਮਾਸਕ ਲਾਉਣ ਦੀ ਸਲਾਹ ਦਿੱਤੀ ਗਈ ਹੈ ਪਰ ਬਹੁਤੀ ਵਾਰ ਲੋਕ ਇਸ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ।ਨੋਇਡਾ ਪੁਲਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਨਾ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਸ਼ੁੱਕਰਵਾਰ ਨੂੰ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ।
ਪੁਲਸ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰੋਟੋਕਾਲ ਦਾ ਉਲੰਘਣ ਕਰਦੇ ਹੋਏ ਮਾਸਕ ਨਾ ਪਾਉਣ ਵਾਲੇ 976 ਲੋਕਾਂ ਦਾ ਅੱਜ ਚਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਤਕਰੀਬਨ ਇਕ ਲੱਖ ਰੁਪਏ ਜੁਰਮਾਨੇ ਦੇ ਰੂਪ ਵਿਚ ਵਸੂਲੇ ਗਏ।
ਉਨ੍ਹਾਂ ਦੱਸਿਆ ਕਿ ਨਿਯਮਾਂ ਦਾ ਉਲੰਘਣ ਕਰਨ ਵਾਲੇ 793 ਵਾਹਨਾਂ ਦਾ ਵੀ ਚਲਾਨ ਕੱਟਿਆ ਗਿਆ। ਇਨ੍ਹਾਂ ਨਾਲ 5,81,400 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਖ਼ਬਰਾਂ ਇਹ ਵੀ ਹਨ ਕਿ ਕੋਰੋਨਾ ਕਾਰਨ ਭਾਰਤ ਸਖ਼ਤ ਪਾਬੰਦੀਆਂ ਮੁੜ ਲਾ ਸਕਦਾ ਹੈ। ਦੱਸ ਦਈਏ ਕਿ ਪਹਿਲਾਂ ਵੀ ਤਾਲਾਬੰਦੀ ਹੋਣ ਕਾਰਨ ਅਰਥ ਵਿਵਸਥਾ ਨੂੰ ਭਾਰੀ ਧੱਕਾ ਲੱਗਾ ਹੈ। ਇਸ ਲਈ ਜੇਕਰ ਦੋਬਾਰਾ ਤਾਲਾਬੰਦੀ ਕੀਤੀ ਜਾਵੇਗੀ ਤਾਂ ਅਰਥ ਵਿਵਸਥਾ ਹੋਰ ਢਹਿ ਜਾਵੇਗੀ। ਇਸ ਲਈ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਧਿਆਨ ਰੱਖਣ ਦੀ ਜ਼ਰੂਰਤ ਹੈ।
IPS ਅਸ਼ੋਕ ਕੁਮਾਰ ਹੋਣਗੇ ਉਤਰਾਖੰਡ ਦੇ ਨਵੇਂ ਡੀ.ਜੀ.ਪੀ.
NEXT STORY