ਪਾਲਘਰ (ਭਾਸ਼ਾ) : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਐਤਵਾਰ ਰਾਤ ਨੂੰ ਇਕ ਸਟੀਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਵਿਵੇਕਾਨੰਦ ਕਦਮ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਬੋਇਸਰ ਖੇਤਰ ਵਿਚ ਸਥਿਤ ਫੈਕਟਰੀ ਵਿਚ ਰਾਤ ਕਰੀਬ 10:15 ਵਜੇ ਲੱਗੀ ਅੱਗ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਬੋਇਸਰ ਐੱਮਆਈਡੀਸੀ ਫਾਇਰ ਸਟੇਸ਼ਨ ਦੇ ਇਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਂਬੂਲੈਂਸ ਲਈ ਨਹੀਂ ਸੀ ਪੈਸੇ, ਭਰਾ ਦੀ ਲਾਸ਼ ਲਿਜਾਣ ਲਈ ਮਜਬੂਰ ਭੈਣ ਨੇ ਜੋ ਕੀਤਾ....
NEXT STORY